Home » ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜੱਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜੱਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

by Rakha Prabh
33 views

ਅੰਮ੍ਰਿਤਸਰ, 17 ਜੂਨ (ਰਣਜੀਤ ਸਿੰਘ ਮਸੌਣ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜੱਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ  ਹੋਣਗੀਆਂ।  ਐਡਵੋਕੇਟ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆਂ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਸਦਾ ਪੱਤਰ ਭੇਜੇ ਜਾ ਰਹੇ ਹਨ।

Related Articles

Leave a Comment