Home » 21 ਜੂਨ ਨੂੰ ਆਤਮਾ ਰਾਮ ਮੈਮੋਰੀਅਲ ਕਾਨਵੈਂਟ ਸਕੂਲ ਬਰੇਟਾ ਵਿਖੇ ਲੱਗੇਗਾ ਰੋਜ਼ਗਾਰ ਮੇਲਾ

21 ਜੂਨ ਨੂੰ ਆਤਮਾ ਰਾਮ ਮੈਮੋਰੀਅਲ ਕਾਨਵੈਂਟ ਸਕੂਲ ਬਰੇਟਾ ਵਿਖੇ ਲੱਗੇਗਾ ਰੋਜ਼ਗਾਰ ਮੇਲਾ

ਵੱਖ ਵੱਖ ਨਾਮੀ ਕੰਪਨੀਆਂ ਵੱਲੋਂ ਕੀਤੀ ਜਾਵੇਗੀ ਪ੍ਰਾਰਥੀਆਂ ਦੀ ਚੋਣ

by Rakha Prabh
63 views

ਬਰੇਟਾ, 19 ਜੂਨ ਆਸਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ
ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ
ਕਰਵਾਉਣ ਲਈ 21 ਜੂਨ, 2023 ਨੂੰ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 02:00
ਵਜੇ ਤੱਕ ਆਤਮਾ ਰਾਮ ਮੈਮੋਰੀਅਲ ਕਾਨਵੈਂਟ ਸਕੂਲ ਬਰੇਟਾ ਵਿਖੇ ਰੋਜ਼ਗਾਰ ਮੇਲਾ ਲਗਾਇਆ
ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ
ਮਾਨਸ਼ਾਹੀਆ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਟਰਾਈਡੈਂਟ, ਹੀਰੋ
ਮੋਟਰ, ਵਰਤਮਾਨ ਅਤੇ ਸਕਿਉਰਟੀ ਏਜੰਸੀ ਸਮੇਤ ਹੋਰ ਬਹੁਤ ਸਾਰੀਆਂ ਹੋਰ ਨਾਮੀ ਕੰਪਨੀਆ
ਵੱਲੋਂ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਰੋਜ਼ਗਾਰ ਮੇਲੇ ਵਿੱਚ 10ਵੀਂ,
ਆਈ.ਟੀ.ਆਈ., ਬਾਰ੍ਹਵੀ ਅਤੇ ਬੀ.ਏ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ
ਕਿ ਮੇਲੇ ਵਿੱਚ ਭਾਗ ਲੈਣ ਲਈ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ
ਕਾਪੀਆਂ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਨਾਲ ਲੈਕੇ
ਆਉਣ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641—78030 ’ਤੇ ਸੰਪਰਕ ਕੀਤਾ
ਜਾ ਸਕਦਾ ਹੈ।

Related Articles

Leave a Comment