ਮਾਨਸਾ, 19 ਜੂਨ ਸ੍ਰੀ ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਡਿਪਟੀ
ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ 2014 ਬੈਚ ਦੇ ਆਈ.ਏ.ਐੱਸ.
ਅਧਿਕਾਰੀ ਹਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)
ਸ੍ਰੀ ਟੀ.ਬੈਨਿਥ, ਐੱਸ.ਡੀ. ਐੱਮ. ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਸ੍ਰੀ ਹਰਜਿੰਦਰ
ਸਿੰਘ ਜੱਸਲ, ਐਸ.ਪੀ. ਸ੍ਰੀ ਜਸਕੀਰਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸੁਖਰਾਜ ਸਿੰਘ ਢਿੱਲੋਂ
ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪੰਜਾਬ ਪੁਲਿਸ ਦੀ
ਟੁਕੜੀ ਤੋਂ ਸਲਾਮੀ ਵੀ ਲਈ।
ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ
ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ
ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ
ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾ ਕੇ ਉਨ੍ਹਾਂ ਦੀਆਂ
ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ
ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ
ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।