ਮੋਗਾ ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਗਾ ਵੱਲੋਂ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਨੇ ਕੀਤੀ। ਇਸ ਮੀਟਿੰਗ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਚੀਫ਼ ਸੈਕਟਰੀ ਸਲਾਹਕਾਰ ਕਮੇਟੀ ਮਨਜੀਤ ਸਿੰਘ ਢਿੱਲੋਂ, ਵਰਿੰਦਰ ਕੌਰ ਜਨਰਲ ਸਕੱਤਰ ਇਸਤਰੀ ਵਿੰਗ ਪੰਜਾਬ, ਅਮ੍ਰਿਤ ਪੁਰੀ ਉਪ ਚੇਅਰਪਰਸਨ ਐਂਟੀ ਕ੍ਰਾਇਮ ਸੈੱਲ ਪੰਜਾਬ, ਕੁਲਵੀਰ ਕੌਰ ਚੇਅਰਪਰਸਨ ਇਸਤਰੀ ਵਿੰਗ ਮੋਹਾਲੀ, ਕਿਰਨਦੀਪ ਕੌਰ ਗਰੇਵਾਲ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਲੁਧਿਆਣਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਲਵਪ੍ਰੀਤ ਕੌਰ ਨੂੰ ਪ੍ਰਧਾਨ ਇਸਤਰੀ ਵਿੰਗ ਜ਼ਿਲ੍ਹਾ ਮੋਗਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿੱਚੋਂ ਸਮਾਜਿਕ ਬੁਰਿਆਂਈਆਂ ਨੂੰ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਰਲਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਬੇਨਤੀ ਕੀਤੀ ਕਿ ਸਮਾਂ ਬਹੁਤ ਨਾਜ਼ੁਕ ਚੱਲ ਰਿਹਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਗ਼ਲਤ ਰਸਤਾ ਅਖ਼ਤਿਆਰ ਕਰ ਕੇ ਨਸ਼ਿਆਂ ਵੱਲ ਨੂੰ ਵੱਧਦੀ ਨਜ਼ਰ ਆ ਰਹੀ ਹੈ। ਇਥੇ ਹੀ ਬਸ ਨਹੀਂ ਬੁੱਢੇ ਮਾਪਿਆਂ ਦੀ ਸਹਾਰੇ ਦੀ ਸੋਟੀ ਟੁੱਟਦੀ ਜਾ ਰਹੀ ਹੈ ਉਨ੍ਹਾਂ ਨੂੰ ਜੀਵਨ ਵਸਰ ਕਰਨ ਲਈ ਕੋਈ ਹੋਰ ਸਹਾਰਾ ਨਹੀਂ ਦਿਸ ਰਿਹਾ। ਇਸ ਕਰਕੇ ਆਉ ਰਲਮਿਲ ਕੇ ਉਜੜ ਰਹੀ ਜਵਾਨੀ ਨੂੰ ਬਚਾਈਏ। ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਮੈਨੂੰ ਜ਼ੁਮੇਵਾਰੀ ਦਿਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੀ। ਹੋਰਨਾਂ ਤੋਂ ਇਲਾਵਾ ਗੁਰਨਾਜ ਕੌਰ ਗਰੇਵਾਲ ਜ਼ਿਲ੍ਹਾ ਮੀਡੀਆ ਅਡਵਾਈਜ਼ਰ, ਮਨਪ੍ਰੀਤ ਕੌਰ ਚੇਅਰਪਰਸਨ ਇਸਤਰੀ ਵਿੰਗ ਜਗਰਾਉਂ, ਖੁਸਮਿੰਦਰ ਕੌਰ ਚੇਅਰਪਰਸਨ ਇਸਤਰੀ ਵਿੰਗ ਬਲਾਕ ਸੁਧਾਰ, ਅਮਨਜੀਤ ਕੌਰ ਚੇਅਰਪਰਸਨ ਲੀਗਲ ਸੈੱਲ ਲੁਧਿਆਣਾ,ਹਰਭਜਨ ਸਿੰਘ ਪੰਚਾਇਤ ਮੈਂਬਰ, ਡਿਪਟੀ ਔਲਖ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਗੁਰਨੂਰ ਸਿੰਘ, ਅਰਸ਼ਦੀਪ ਸਿੰਘ, ਸੂਰਜ਼ ਸਿੰਘ, ਬਲਵਿੰਦਰ ਸਿੰਘ ਬਰਾੜ, ਹਰਬੰਸ ਕੌਰ ਬਰਾੜ, ਸਤਨਾਮ ਸਿੰਘ, ਇਕਬਾਲ ਸਿੰਘ, ਗੁਰਸੇਵਕ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ, ਬਲਜਿੰਦਰ ਕੌਰ, ਜਗਜੀਤ ਸਿੰਘ, ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਗੁਰੀ ਚੇਅਰਮੈਨ ਯੂਥ ਵਿੰਗ ਜਿਲ੍ਹਾ ਲੁਧਿਆਣਾ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
ਲਵਪ੍ਰੀਤ ਕੌਰ ਨੂੰ ਮੰਚ ਨੇ ਬਣਾਇਆ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਗਾ – ਡਾਕਟਰ ਖੇ
previous post