Home » ਅੰਮ੍ਰਿਤਸਰ ਦੀ ਪੁਲਿਸ ਚੌਂਕੀ ਵਿਜੇ ਨਗਰ ਵੱਲੋਂ 2250 ਪੈਕਟ ਜਾਅਲੀ ਨਮਕ ਸਮੇਤ ਇੱਕ ਕਾਬੂ

ਅੰਮ੍ਰਿਤਸਰ ਦੀ ਪੁਲਿਸ ਚੌਂਕੀ ਵਿਜੇ ਨਗਰ ਵੱਲੋਂ 2250 ਪੈਕਟ ਜਾਅਲੀ ਨਮਕ ਸਮੇਤ ਇੱਕ ਕਾਬੂ

by Rakha Prabh
96 views
ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ / ਕੁਸ਼ਾਲ ਸ਼ਰਮਾਂ ) ਮੁੱਖ ਅਫ਼ਸਰ ਥਾਣਾ ਸਦਰ ਅੰਮ੍ਰਿਤਸਰ ਦੇ ਰਮਨਦੀਪ ਸਿੰਘ, ਪੀ.ਪੀ.ਐਸ, ਡੀ.ਐਸ.ਪੀ (ਅੰਡਰ ਟ੍ਰੈਨਿੰਗ) ਦੀ ਨਿਗਰਾਨੀ ਹੇਠ ਐਸ.ਆਈ ਸੁਸ਼ੀਲ ਕੁਮਾਰ, ਇੰਚਾਰਜ਼ ਪੁਲਿਸ ਚੌਕੀ ਵਿਜੇ ਨਗਰ ਸਮੇਤ ਪੁਲਿਸ ਪਾਰਟੀ ਵੱਲੋਂ ਸੂਚਨਾਂ ਦੇ ਅਧਾਰ ਤੇ ਦੋਸ਼ੀ ਸੰਜੂ ਅਰੋੜਾ ਪੁੱਤਰ ਸ਼ਾਮ ਸੁੰਦਰ ਵਾਸੀ ਚੌਂਕ ਮੋਨੀ, ਨੇੜੇ ਚਾਟੀਵਿੰਡ ਗੇਟ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 2,250 ਨਕਲੀ ਟਾਟਾ ਮਾਰਕਾ ਨਮਕ ਦੇ ਪੈਕਟ ਬ੍ਰਾਮਦ ਕੀਤੇ ਗਏ ਅਤੇ ਇਸ ਤੇ ਮੁਕੱਦਮਾਂ ਨੰਬਰ 186 ਮਿਤੀ 18-6-2023 ਜੁਰਮ 63/65 ਕਾਪੀ ਰਾਈਟ ਐਕਟ, ਥਾਣਾ ਸਦਰ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

Related Articles

Leave a Comment