Home » ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਬਣਾਉਣ ਲਈ ਪੱਕਾ ਮੋਰਚਾ ਜਾਰੀ

ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਬਣਾਉਣ ਲਈ ਪੱਕਾ ਮੋਰਚਾ ਜਾਰੀ

by Rakha Prabh
25 views
ਸੰਗਰੂਰ, 19 ਜੂਨ, 2023: ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਬਣਾਉਣ ਦੇ ਵੱਡੇ ਪ੍ਰੋਜੈਕਟ ਦੇ ਰਾਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾਹੇ ਜਾ ਰਹੇ ਅੜਿੱਕਿਆਂ ਨੂੰ ਖ਼ਤਮ ਕਰਾਉਣ ਲਈ, ਮਸਤੂਆਣਾ ਸਾਹਿਬ ਦੇ ਬੱਸ ਸਟੈਂਡ ’ਤੇ ਲੱਗੇ ਹੋਏ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੇ 18ਵੇਂ ਦਿਨ ਹਾਜ਼ਰ ਸੰਗਤਾਂ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਕੂਨਰਾਂ, ਮੱਖਣ ਸਿੰਘ ਦੁੱਗਾਂ, ਰਾਜਿੰਦਰ ਸਿੰਘ ਲਿੱਦੜਾਂ, ਬਲਦੇਵ ਸਿੰਘ ਬੱਗੂਆਣਾ, ਜਗਤਾਰ ਸਿੰਘ ਦੁੱਗਾਂ, ਬੰਤ ਸਿੰਘ ਚੰਗਾਲ, ਜਸਵੰਤ ਸਿੰਘ ਦੁੱਗਾਂ, ਕਰਨੈਲ ਸਿੰਘ ਜੱਸੇਕਾ ਤੇ ਗੁਰਪਿਆਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸੰਘਰਸ਼ ਜਿਉਂ ਜਿਉਂ ਅੱਗੇ ਵਧ ਰਿਹਾ ਹੈ, ਮਸਤੂਆਣਾ ਸਾਹਿਬ ਦੇ ਨੇੜਲੇ 50-60 ਪਿੰਡਾਂ ਦੇ ਲੋਕਾਂ ਦੇ ਮਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪੈਦਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਮਦਰਦਾਂ ਦੀਆਂ ਭਾਜੜਾਂ ਪੈ ਰਹੀਆਂ ਹਨ ਕਿਉਂਕਿ ਉਹ ਮਹਿਸੂਸ ਕਰ ਰਹੇ ਹਨ ਕਿ ਜੇ ਇਹ ਮਸਲਾ ਛੇਤੀ ਹੱਲ ਨਾ ਹੋਇਆ ਤਾਂ ਇਸ ਇਲਾਕੇ ਦੇ ਲੋਕ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ।
ਬੁਲਾਰਿਆਂ ਨੇ ਕਿਹਾ ਕਿ ਸੁਖਬੀਰ ਬਾਦਲ ਜਿੰਨੀ ਜਲਦੀ ਪੜ੍ਹਿਆ ਵਿਚਾਰ ਲਵੇ ਉਸ ਲਈ ਓਨਾ ਹੀ ਚੰਗਾ ਹੈ। ਅੱਜ ਦੇ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਬਲਵੀਰ ਸਿੰਘ ਕੂਨਰਾਂ, ਸਪਿੰਦਰ ਸਿੰਘ ਦੁੱਗਾਂ, ਬਲਵਿੰਦਰ ਸਿੰਘ ਕਾਂਝਲੀ, ਅਵਤਾਰ ਸਿੰਘ ਲਿੱਦੜਾਂ, ਕਾਕੂ ਸਿੰਘ ਖਿੱਲਰੀਆਂ ਆਦਿ ਆਗੂ ਹਾਜ਼ਰ ਸਨ।

Related Articles

Leave a Comment