Home » ਫਗਵਾੜਾ ’ਚ ਕਾਂਗਰਸ ਪਾਰਟੀ ਨੂੰ ਇਕ ਹੋਰ ਝਟਕਾ

ਫਗਵਾੜਾ ’ਚ ਕਾਂਗਰਸ ਪਾਰਟੀ ਨੂੰ ਇਕ ਹੋਰ ਝਟਕਾ

by Rakha Prabh
60 views

ਫਗਵਾੜਾ 20 ਜੂਨ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਨੇ ਫਗਵਾੜਾ ਕਾਂਗਰਸ ਨੂੰ ਇਕ ਹੋਰ ਝਟਕਾ ਦਿੰਦਿਆਂ ਅੱਜ ਪਿੰਡ ਵਜੀਦੋਵਾਲ ਦੇ ਸਰਪੰਚ ਓਮ ਪ੍ਰਕਾਸ਼ ਨੂੰ ਵੀ ‘ਆਪ’ ਵਿੱਚ ਸ਼ਾਮਲ ਕਰ ਲਿਆ। ਦੱਸਣਯੋਗ ਹੈ ਕਿ ਸੋਮਵਾਰ ਨੂੰ ਹੀ ਜ਼ਿਲ੍ਹਾ ਕਪੂਰਥਲਾ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਸ੍ਰੀਮਤੀ ਰਘੁਵੀਰ ਕੌਰ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ। ਸਰਪੰਚ ਓਮ ਪ੍ਰਕਾਸ਼ ਵਜੀਦੋਵਾਲ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿੰਡ ਵਜੀਦੋਵਾਲ ਦੇ ਵਿਕਾਸ ਨੂੰ ਪਹਿਲ ਦੇਣ ਦੇ ਨਾਲ ਹੀ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਸਾਰੇ ਆਗੂ ਅਤੇ ਆਮ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ‘ਆਪ’ ਵਿੱਚ ਸ਼ਾਮਲ ਹੁੰਦੇ ਹੋਏ ਸਰਪੰਚ ਓਮ ਪ੍ਰਕਾਸ਼ ਵਜੀਦੋਵਾਲ ਨੇ ਕਿਹਾ ਕਿ ਸੀ.ਐਮ. ਭਗਵੰਤ ਮਾਨ ਅਤੇ ‘ਆਪ’ ਪਾਰਟੀ ਦੇ ਕੋਆਰਡੀਨੇਟਰ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਅਤੇ ਹੁਣ ਉਨ੍ਹਾਂ ਦੀ ਤਰਜੀਹ ਜੋਗਿੰਦਰ ਸਿੰਘ ਮਾਨ ਦੀ ਅਗਵਾਈ ’ਚ ਫਗਵਾੜਾ ਦਾ ਪੇਂਡੂ ਵਿਕਾਸ ਹੋਵੇਗਾ। ਇਸ ਮੌਕੇ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ, ਵਰੁਣ ਬੰਗੜ ਚੱਕ ਹਕੀਮਾਂ ਆਦਿ ਹਾਜ਼ਰ ਸਨ।

Related Articles

Leave a Comment