ਅਦਾਕਾਰ ਰਾਣਾ ਰਣਬੀਰ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਅਦਾਕਾਰੀ ਦੇ ਨਾਲ-ਨਾਲ ਲਿਖਣੀ ਦਾ ਵੀ ਲੋਹਾ ਮਨਵਾਇਆ ਹੈ। ਦੱਸ ਦੇਈਏ ਕਿ ਜਲਦ ਹੀ ਰਾਣਾ ਰਣਬੀਰ ਦੀ ਧੀ ਸੀਰਤ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕਿਆ ਹੈ। ਜੀ ਹਾਂ, ਪ੍ਰੀ-ਵੈਡਿੰਗ ਤੋਂ ਬਾਅਦ ਕਲਾਕਾਰ ਆਪਣੀ ਧੀ ਦੇ ਵਿਆਹ ਦੀਆਂ ਤਿਆਰੀਆਂ ਵਿੱਚ ਜੁੱਟ ਗਏ ਹਨ।
ਦਰਅਸਲ, ਸੀਰਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਿਆਰੀ ਦਾ ਸ਼ਾਨਦਾਰ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੇ ਭਰਾ ਵਾਰਿਸ ਰਾਣਾ ਨਾਲ ਮਿਲ ਕੇ ਘਰ ਨੂੰ ਸਜਾਉਂਦੇ ਹੋਏ ਦਿਖਾਈ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ ਕਿ ਮੇਰੀਆਂ ਬਰਾਈਡਮੈਡਸ ਅਤੇ ਮੇਰਾ ਭਰਾ ਮੈਨੂੰ ਮੇਰੇ ਵੀਜ਼ਨ ਤੱਕ ਪਹੁੰਚਣ ਲਈ ਮਦਦ ਕਰ ਰਹੇ ਹਨ। ਸੀਰਤ ਦੀ ਇਸ ਵੀਡੀਓ ਉੱਪਰ ਰਾਣਾ ਰਣਬੀਰ ਵੱਲੋਂ ਵੀ ਕਮੈਂਟ ਕੀਤਾ ਗਿਆ ਹੈ।
ਜਾਣੋ ਕੀ ਕੰਮ ਕਰਦੀ ਹੈ ਸੀਰਤ
ਜਾਣਕਾਰੀ ਮੁਤਾਬਕ ਸੀਰਤ ਰਾਣਾ ਇੱਕ ਬਹੁਤ ਹੀ ਸ਼ਾਨਦਾਰ ਪੈਂਟਰ ਹੈ। ਉਨ੍ਹਾਂ ਇੰਸਟਾਗ੍ਰਾਮ ਉੱਪਰ ਇਸਦਾ ਇੱਕ ਪੇਜ਼ ਬਣਾਇਆ ਹੋਇਆ ਹੈ। ਜਿਸ ਵਿੱਚ ਕਈ ਸਟਾਰਸ ਤੋਂ ਇਲਾਵਾ ਕਈ ਸ਼ਾਨਦਾਰ ਪੈਂਟਿਗਸ ਸ਼ਾਮਲ ਹਨ।
ਫਿਲਹਾਲ ਸੀਰਤ ਰਾਣਾ ਦਾ ਹਰ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ। ਤਸਵੀਰਾਂ ਦੇ ਨਾਲ-ਨਾਲ ਸੀਰਤ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ਉੱਪਰ ਖੂਬ ਵਾਈਰਲ ਹੋ ਰਹੀਆਂ ਹਨ। ਇਸ ਤੋਂ ਇਲਾਵਾ ਸੀਰਤ ਨੇ ਆਪਣੇ ਹੋਣ ਵਾਲੇ ਘਰਵਾਲੇ ਕਰਨ ਸੰਘਾ ਨਾਲ ਰੋਮਾਂਟਿਕ ਤਸਵੀਰਾਂ ਅਤੇ ਵੀਡੀਓ ਵੀ ਸ਼ੇਅਰ ਕੀਤੇ ਸੀ ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਗੱਲ ਕਰਿਏ ਤਾਂ ਆਪਣੀ ਕਾਮੇਡੀ ਦੇ ਨਾਲ-ਨਾਲ ਸ਼ਾਨਦਾਰ ਲਿਖਣੀ ਨੂੰ ਲੈ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਪਰਿਵਾਰ ਨਾਲ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਖੂਬ ਆਪਣਾ ਪਿਆਰ ਲੁਟਾਉਂਦੇ ਹਨ।