Home » ਜ਼ਿਲ੍ਹਾ ਕਚਹਿਰੀਆਂ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਜ਼ਿਲ੍ਹਾ ਕਚਹਿਰੀਆਂ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਜ਼ਿਲ੍ਹਾ ਕਚਹਿਰੀਆਂ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

by Rakha Prabh
29 views

ਜ਼ਿਲ੍ਹਾ ਕਚਹਿਰੀਆਂ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮ੍ਰਿਤਸਰ, 21 ਜੂਨ ( ਗੁਰਮੀਤ ਸਿੰਘ ਪੱਟੀ ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਸੁਮਿਤ ਘਈ ਦੀ ਰਹਿਨੁਮਾਈ ਹੇਠ ਅੱਜ ਜਿਲ੍ਹਾ ਕਚਹਿਰੀਆਂ ਵਿੱਚ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2023 ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਮਿਤ ਘਈ ਇੰਚਾਰਜ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਰਣਧੀਰ ਵਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਸੀਸ ਸਲਾਦੀ ਸੀ ਜੇ ਐਮ, ਸ੍ਰੀ ਇਨਸਾਨ, ਮੈਡਮ ਸੁਖਪ੍ਰੀਤ ਕੌਰ ਦੇ ਨਾਲ ਹੋਰ ਵੀ ਜੁਡੀਸ਼ੀਅਲ ਅਧਿਕਾਰੀ ਮੌਜੂਦ ਸਨ।
ਸ੍ਰੀ ਸੁਮਿਤ ਘਈ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੰਤਰਰਾਸ਼ਟੀ ਯੋਗਾ ਦਿਵਸ ਸਾਲ 2015 ਤੋਂ ਸ਼ੁਰੂ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਹਰ ਸਾਲ 21 ਜੂਨ ਨੂੰ ਪੂਰੇ ਵਿੱਚ ਮਨਾਇਆ ਜਾਂਦਾ ਹੈ। ਯੋਗ ਸਾਡੇ ਰਿਸ਼ੀ ਮੁਨੀਆਂ ਦੀ ਤਪੱਸਿਆ ਦੁਆਰਾ ਮਨੁੱਖ ਦੇ ਸੰਪੂਰਨ ਵਿਕਾਸ ਅਤੇ ਤੰਦਰੁਸਤੀ ਲਈ ਲੱਭੀ ਗਈ ਪ੍ਰਚੀਨ ਪੱਧਤੀ ਹੈ। ਯੋਗਾ ਕਰਨ ਨਾਲ ਮਨੁੱਖ ਦਾ ਸੰਪੂਰਨ ਵਿਕਾਸ ਹੁੰਦਾ ਹੈ ਅਤੇ ਮਨੁੱਖ ਦੀ ਇਕਾਗਰਤਾ ਵਿੱਚ ਵਾਧਾ ਹੁੰਦਾ ਹੈ ਅਤੇ ਮਨੁੱਖ ਵਿੱਚ ਸਕਾਰਤਾਮਕ ਵਿਅਕਤੀਤਵ ਵਿਕਸਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਭਾਰਤ ਦੀ ਵਿਰਾਸਤ ਹੈ ਅਤੇ ਯੋਗਾ ਵਿੱਚ ਸਾਰੀ ਮਨੁੱਖ ਜਾਤੀ ਨੂੰ ਇੱਕਜੁੱਟ ਕਰਨ ਦੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਯੋਗਾ ਇੱਕ ਸੰਪੂਰਨ ਕਸਰਤ ਹੈ, ਜੋ ਸਰੀਰ ਅਤੇ ਦਿਮਾਗ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਵਿਸ਼ਵ ਯੋਗਾ ਦਿਵਸ ਦਾ ਉਦੇਸ਼ ਪੂਰੀ ਦੁਨੀਆਂ ਦੇ ਲੋਕਾਂ ਨੂੰ ਯੋਗਾਂ ਦੇ ਲਾਭਾਂ ਬਾਰੇ ਜਾਗਰੂਕ ਕਰਨਾ ਹੈ। ਮਾਨਯੋਗ ਜੱਜ ਸਹਿਬਾਨ ਨੇ ਆਪਣੇ ਸੰਬਧੋਨ ਵਿੱਚ ਇਹ ਵੀ ਕਿਹਾ ਕਿ ਯੋਗਾ ਨੂੰ ਸਾਨੂੰ ਆਪਣੀ ਰੋਜਾਨਾਂ ਦੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ।
ਕੈਪਸ਼ਨ : ਯੋਗਾ ਦਿਵਸ ਮੌਕੇ ਅਦਾਲਤੀ ਕੰਪਲੈਕਸ ਵਿੱਚ ਯੋਗਾ ਕਰਦੇ ਜੱਜ ਸਾਹਿਬਾਨ
===–

Related Articles

Leave a Comment