Home » ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਖਾਲਸਾ ਕਾਲਜ ਵਿਖੇ ਯੋਗਾ ਸੈਸ਼ਨ ਦਾ ਆਯੋਜਨ

ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਖਾਲਸਾ ਕਾਲਜ ਵਿਖੇ ਯੋਗਾ ਸੈਸ਼ਨ ਦਾ ਆਯੋਜਨ

ਅੰਤਰਰਾਸ਼ਟਰੀ ਯੋਗ ਦਿਵਸ 'ਤੇ ਖਾਲਸਾ ਕਾਲਜ ਵਿਖੇ ਯੋਗਾ ਸੈਸ਼ਨ ਦਾ ਆਯੋਜਨ

by Rakha Prabh
52 views

ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਖਾਲਸਾ ਕਾਲਜ ਵਿਖੇ ਯੋਗਾ ਸੈਸ਼ਨ ਦਾ ਆਯੋਜਨ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਤੇ 1 ਪੰਜਾਬ ਬਟਾਲੀਅਨ ਐਨ.ਸੀ.ਸੀ. ਵੱਲੋਂ ਉਪਰਾਲਾ

ਕਰਨਲ ਆਰ.ਐਨ. ਸਿਨਹਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਅੰਮ੍ਰਿਤਸਰ (ਗੁਰਮੀਤ ਸਿੰਘ ਪੱਟੀ )

ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਪ੍ਰੋਤਸ਼ਾਹਿਤ ਕਰਨ ਦੇ ਟੀਚੇ ਨਾਲ ਖਾਲਸਾ ਕਾਲਜ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ 1 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗੁਵਾਈ ਹੇਠ ਆਮ ਯੋਗ ਪ੍ਰੋਟੋਕੋਲਸ (ਸੀਵਾਈਪੀ) ਆਸਨਾਂ ਦਾ ਡਿਮੋਨਸਟ੍ਰੇਸ਼ਨ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਕਰਨਲ ਆਰ.ਐਨ. ਸਿਨਹਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਇਹ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਯੋਗ ਸਾਡੇ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਸ ਲਈ ਹਰ ਵਿਅਕਤੀ ਨੂੰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਕੀਤੀ ਗਈ ਸ਼ੁਰੂਆਤ ਨੂੰ ਸਫਲਤਾਪੂਰਵਕ ਅੱਗੇ ਤੋਰਨਾ ਚਾਹੀਦਾ ਹੈ। ਕਰਨਲ ਸਿਨਹਾ ਨੇ ਕਿਹਾ ਕਿ ਯੋਗ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਹ ਸਿਹਤਮੰਦ ਜੀਵਨ ਜੀ ਸਕਣ।

ਉਥੇ ਹੀ ਸੂਬੇਦਾਰ ਮੇਜਰ ਸੁਖਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਨੇ ਨਾ ਸਿਰਫ ਯੋਗ ਦੀ ਲੋਕਪ੍ਰਿਯਤਾ ਨੂੰ ਹੀ ਹੁਲਾਰਾ ਦਿੱਤਾ ਹੈ, ਬਲਕਿ ਕਈ ਨਵੇਂ ਖੇਤਰਾਂ ਵਿਚ ਇਸ ਨੂੰ ਅਪਣਾਉਣ ਲਈ ਉਤਸ਼ਾਹਤ ਕਰਦਿਆਂ ਭੂਗੋਲਿਕ ਮੌਜੂਦਗੀ ਤੱਕ ਵਿਸਥਾਰਤ ਵੀ ਕੀਤਾ ਹੈ। ਉਹਨਾਂ ਕਿਹਾ ਕਿ ਯੋਗ ਦੇ ਜ਼ਰੀਏ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਅਜਿਹੇ ਵਿਚ ਇਸਦੇ ਫਾਇਦੇ ਸਮਝਦਿਆਂ ਹੋਇਆਂ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ।

ਇਸ ਮੌਕੇ ਲੈਫਟੀਨੈਂਟ ਅਨਿਲ ਕੁਮਾਰ, ਲੈਫਟੀਨੈਂਟ ਅਜੇ ਚੌਹਾਨ, ਲੈਫਟੀਨੈਂਟ ਹਰਬਿਲਾਸ, ਸੂਬੇਦਾਰ ਗੁਰਪ੍ਰੀਤ ਸਿੰਘ, ਟ੍ਰੇਨਿੰਗ ਅਫ਼ਸਰ ਸੁਖਪਾਲ ਸਿੰਘ ਤੇ ਯੋਗਾ ਇੰਸਟਰੱਕਟਰ ਸੁਨੀਲ ਕੁਮਾਰ ਵੀ ਖਾਸ ਤੌਰ ‘ਤੇ ਮੌਜੂਦ ਰਹੇ। ਇਸਦੇ ਨਾਲ ਹੀ ਮੁੱਖ ਮਹਿਮਾਨ ਸਣੇ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵੱਖੋ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਹਰ ਸਾਲ ਮਨਾਉਣ ਦੇ ਹਿੱਸੇ ਵਜੋਂ ਲੱਖਾਂ ਲੋਕਾਂ ਨੂੰ ਯੋਗ ਪ੍ਰਤੀ ਜਾਣੂ ਕਰਵਾਇਆ ਜਾਂਦਾ ਹੈ। ਇਸੇ ਲੜੀ ਦੇ ਤਹਿਤ ਖਾਲਸਾ ਕਾਲਜ ਵਿਖੇ ਆਯੋਜਿਤ ਕੀਤਾ ਗਿਆ ਯੋਗਾ ਸੈਸ਼ਨ ਸਫਲ ਹੋ ਨਿਬੜਿਆ, ਜਿਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

Related Articles

Leave a Comment