Home » ਖੁਖਰਾਣਾ ਵਿਖੇ ਪੰਥਕ ਜੱਥੇਬੰਦੀਆਂ ਦੀ ਸ੍ਰੀ ਆਕਾਲ ਤਖਤ ਦੀ ਮਾਨ ਮਰਿਆਦਾ ਮਾਣ ਸਤਿਕਾਰ ਬਹਾਲ ਕਰਾਉਣ ਲਈ ਪੰਥਕ ਜਥੇਬੰਦੀਆਂ ਦੀ ਇਕੱਤਰਤਾ

ਖੁਖਰਾਣਾ ਵਿਖੇ ਪੰਥਕ ਜੱਥੇਬੰਦੀਆਂ ਦੀ ਸ੍ਰੀ ਆਕਾਲ ਤਖਤ ਦੀ ਮਾਨ ਮਰਿਆਦਾ ਮਾਣ ਸਤਿਕਾਰ ਬਹਾਲ ਕਰਾਉਣ ਲਈ ਪੰਥਕ ਜਥੇਬੰਦੀਆਂ ਦੀ ਇਕੱਤਰਤਾ

ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ-ਮਰਿਆਦਾ ਤੇ ਸਤਿਕਾਰ ਨੂੰ ਬਹਾਲ ਕਰਵਾਉਣਾ ਸਮੇਂ ਦੀ ਲੋੜ :-ਬਾਬਾ ਜੋਗੇਵਾਲਾ/ ਬਾਬਾ ਖੁਖਰਾਣਾ/ਜੱਥੇ ਅਜਨਾਲਾ/ ਬਿੱਟੂ

by Rakha Prabh
95 views
ਮੋਗਾ/ ਖੁਖਰਾਣਾ 22 ਜੂਨ (ਲਵਪ੍ਰੀਤ ਸਿੰਘ ਸਿੱਧੂ)

ਪੰਥਕ ਖੇਤਰ ਵਿੱਚ ਵੱਖ ਵੱਖ ਤਰੀਕਿਆ ਨਾਲ ਸੇਵਾਵਾਂ ਨਿਭਾਉਣ ਵਾਲੀਆਂ ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਇਕੱਤਰਤਾ ਗੁਰਦਵਾਰਾ ਦੁੱਖ ਭੰਜਨਸਰ ਖੁਖਰਾਣਾ ਜ਼ਿਲ੍ਹਾ ਮੋਗਾ ਵਿਖੇ ਹੋਈ। ਮੀਟਿੰਗ ਵਿੱਚ ਖਾੜਕੂ ਸਫਾਂ ਦੌਰਾਨ ਲੰਮਾ ਸਮਾਂ ਵਿਚਰਨ ਵਾਲੇ ਸਿਧਾਂਤਕ ਆਗੂ ਭਾਈ ਦਲਜੀਤ ਸਿੰਘ ਬਿੱਟੂ ਅਤੇ ਨਿਰੋਲ ਧਾਰਮਿਕ ਖੇਤਰ ਵਿੱਚ ਵਿਚਰਨ ਵਾਲੇ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ , ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ ਦਮਦਮੀ ਟਕਸਾਲ ਜੋਗੇਵਾਲਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਪਹੁੰਚੇ ਪੰਥਕ ਆਗੂਆਂ ਦਾ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਮੁੱਖ ਸੇਵਦਾਰ ਗੁਰਦੁਆਰਾ ਦੁੱਖ ਭੰਜਨ ਸਰ ਖੁਖਰਾਣਾ ਨੇ ਨਿੱਘਾ ਸਵਾਗਤ ਕੀਤਾ। ਮੀਟਿੰਗ ਦੌਰਾਨ ਮੌਜੂਦਾ ਪੰਥਕ ਹਾਲਾਤਾਂ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ। ਜਿਸ ਵਿਚ ਪੁਰਾਣੇ ਗੁਰਮਤੇ ਦੇ ਸਿਧਾਂਤਾਂ ਦੀ ਖਤਮ ਹੋ ਚੁੱਕੀ ਰਵਾਇਤ ਨੂੰ ਦੁਬਾਰਾ ਬਹਾਲ ਕਰਵਾਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਦੁਬਾਰਾ ਮਾਨ ਮਰਿਆਦਾ ਮਾਣ ਸਤਿਕਾਰ ਬਹਾਲ ਕਰਾਉਣ ਪੰਥਕ ਪ੍ਰੰਪਰਾਵਾਂ ਨੂੰ ਮੁੜ ਸੁਰਜੀਤ ਕਰਵਾਉਣ ਲਈ ਵਿਚਾਰ ਚਰਚਾ ਕੀਤੀ ਗਈ। ਆਗੂਆਂ ਨੇ ਪੰਥਕ ਮਸਲਿਆਂ ਦੇ ਹੱਲ ਲਈ ਆਪਸੀ ਮਤਭੇਦ ਰੱਖ ਕੇ ਇਕਜੁੱਟਤਾ ਦਾ ਪ੍ਰਣ ਕੀਤਾ। ਇਸ ਮੌਕੇ ਪੰਥਕ ਆਗੂ ਭਾਈ ਦਲਜੀਤ ਸਿੰਘ ਬਿੱਟੂ, ਜੱਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ , ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਨੇ ਆਪਣੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹੁਣ ਪੰਥਕ ਦੀ ਸੇਵਾ ਨਿਭਾਅ ਰਹੇ ਪੰਥਕ ਆਗੂਆਂ ਨੇ ਪੰਥਕ ਹਿੱਤਾਂ ਲਈ ਆਪਣੇ ਮਤਭੇਦ ਪਾਸੇ ਰੱਖ ਕੇ ਇਕਜੁੱਟਤਾ ਨਾਲ ਕਾਰਜ ਅਰੰਭ ਦਿੱਤੇ ਹਨ ਅਤੇ ਹੋਰ ਪੰਥਕ ਸੋਚ ਅਤੇ ਹਿਤਾ ਲਈ ਕੰਮ ਕਰਨ ਵਾਲਿਆਂ ਧਾਰਮਿਕ ਸੰਸਥਾਵਾਂ, ਸੰਪ੍ਰਦਾਵਾਂ ਨਿਹੰਗ ਸਿੰਘ ਜਥੇਬੰਦੀਆਂ ਨਾਲ ਤਾਲਮੇਲ ਕਾਇਮ ਕੀਤੇ ਗਏ ਹਨ ਅਤੇ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਕਤ ਮਸਲਿਆਂ ਸਬੰਧੀ 28 ਜੂਨ 2023 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ ਵਿਚ ਵਹੀਰਾਂ ਘੱਤ ਕੇ ਸ਼ਾਮਲ ਹੋਇਆ ਜਾਵੇ। ਇਸ ਮੌਕੇ ਉਨ੍ਹਾਂ ਹਰਪ੍ਰੀਤ ਸਿੰਘ, ਮੇਜਰ ਸਿੰਘ, ਧਰਮਿੰਦਰ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ , ਕਰਮਜੀਤ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ , ਰਾਜਵਿੰਦਰ ਸਿੰਘ, ਪ੍ਰਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਡਾਲਾ, ਸਰਪੰਚ ਬਲਦੇਵ ਸਿੰਘ ਲੰਡੇਕੇ ਆਦਿ ਹਾਜ਼ਰ ਸਨ।

Related Articles

Leave a Comment