ਹੁਸ਼ਿਆਰਪੁਰ 22 ਜੂਨ ( ਤਰਸੇਮ ਦੀਵਾਨਾ )
ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ੍ਰੀ ਸਰਤਾਜ ਸਿੰਘ ਚਾਹਲ ਆਈ ਪੀ ਐਸ ਨੇ ਜਿਲੇ ਅੰਦਰ ਮਾੜੇ ਅਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ. ਇਨਵੈਸਟੀਗੇਸ਼ਨ , ਸ੍ਰੀਮਤੀ ਨਵਨੀਤ ਕੌਰ ਐਸ.ਪੀ. ਉਪਰੇਸ਼ਨ ਅਤੇ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਜੀ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲੇ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾ ਦੱਸਿਆ ਕਿ ਏ.ਐਸ.ਆਈ ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਕਰਦੇ ਹੋਏ ਪੁਲਿਸ ਪਾਰਟੀ ਰੇਲਵੇ ਪੁੱਲ ਟਾਂਡਾ ਹੇਠਾ ਪੁੱਜੀ ਤਾਂ ਇਕ ਮੋਟਰਸਾਇਕਲ ਮਾਰਕਾ ਪੈਸਨ ਰੰਗ ਕਾਲਾ ਨੰਬਰੀ PB-21-B-9844 ਪਰ ਸਵਾਰ ਨੂੰ ਕਾਬੂ ਕਰਕੇ ਉਸ ਪਾਸੋ 256 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਤੇ ਤੁਰੰਤ ਮੁਕੱਦਮਾ ਦਰਜ ਰਜਿਸਟਰ ਕਰਕੇ ਲੋੜੀਦੀ ਕਾਰਵਾਈ ਅਮਲ ਵਿਚ ਲਿਆਂਦੀ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਹ ਨਸ਼ੀਲਾ ਪਦਾਰਥ ਕਿਥੋ ਲੈ ਕੇ ਆਇਆ ਹੈ ਅਤੇ ਕਿਥੇ ਸਪਲਾਈ ਕਰਨਾ ਸੀ ।