ਹੁਸ਼ਿਆਰਪੁਰ 22 ( ਤਰਸੇਮ ਦੀਵਾਨਾ )
ਜਿਲ੍ਹਾ ਹੁਸਿਆਰਪੁਰ ਦੇ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸਾ ਅਤੇ ਡੀਐਸਪੀ ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆ ਵਾਰਦਾਤਾ ਰੋਕਣ ਲਈ ਅਤੇ ਨਸ਼ਿਆ ਦੀ ਰੋਕ ਥਾਮ ਲਈ ਚੱਲ ਰਹੀ ਸਪੈਸਲ ਮੁਹਿੰਮ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਮਲਕੀਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਦੋ ਵਿਅਕਤੀਆਂ ਨ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗਿ੍ਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਥਾਣਾ ਮੁਖੀ ਸਬ-ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਰਜ਼ਤ ਕੁਮਾਰ ਪੁੱਤਰ ਦੇਵ ਰਾਜ ਵਾਸੀ ਰਗਵਾਲ ਥਾਣਾ ਦਸੂਹਾ ਨੇ ਗੜ੍ਹਦੀਵਾਲਾ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਮੈ 18 ਜੂਨ ਨੂੰ ਆਪਣਾ ਮੋਟਰਸਾਈਕਲ ਨੰਬਰ ਪੀਬੀ 7 ਬੀਐਫ 4890 ਮਾਰਕਾ ਸੀਸੀਟੀ -100 ਕੋਈ ਰੋਡ ਗੜ੍ਹਦੀਵਾਲਾ ਵਿਖੇ ਦੁਕਾਨ ਦੇ ਬਾਹਰ ਖੜ੍ਹਾ ਕੀਤਾ ਸੀ।ਜਦੋਂ ਮੈ ਬਾਅਦ ਦੁਪਹਿਰ 4 ਵਜੇ ਬਾਹਰ ਆਕੇ ਵੇਖਿਆ ਤਾਂ ਨਾਮਲੂਮ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ। ਜਿਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਐਸ.ਆਈ ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਉੱਕਤ ਮਾਮਲੇ ਨੂੰ ਗੰਭੀਰਤਾ ਨਾਲ ਲੈਦਿਆਂ ਸਪੈਸ਼ਲ ਚੈਕਿੰਗ ਦੌਰਾਨ ਹਰਪ੍ਰੀਤ ਸਿੰਘ ਉਰਫ ਰਾਜਨ ਪੁੱਤਰ ਧਰਮ ਸਿੰਘ ਵਾਸੀ ਵਾਰਡ ਨੰ.4 ਕੋਈ ਰੋਡ ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਅਤੇ ਪਰਮਿੰਦਰ ਸਿੰਘ ਉਰਫ ਬਿੱਲੂ ਪੁੱਤਰ ਅਸ਼ੋਕ ਕੁਮਾਰ ਵਾਸੀ ਭੰਬੋਵਾਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ ਚੋਰੀ ਕੀਤਾ ਮੋਟਰਸਾਇਕਲ ਸੀ ਟੀ -100 ਬਰਾਮਦ ਕੀਤਾ ਗਿਆ |ਗੜ੍ਹਦੀਵਾਲਾ ਪੁਲਿਸ ਵੱਲੋਂ ਉੱਕਤ ਦੋਵੇਂ ਵਿਅਕਤੀ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗਿ੍ਫਤਾਰ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ।