Home » ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲਾ 1 ਜੁਲਾਈ 2023 ਨੂੰ

ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲਾ 1 ਜੁਲਾਈ 2023 ਨੂੰ

by Rakha Prabh
37 views
ਅੰਮ੍ਰਿਤਸਰ 21ਜੂਨ ( ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ)
ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਕ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ: ਭਾਰਤ 02047 ਖਾਲਸਾ ਕਾਲਜ ਜੀ. ਟੀ ਰੋਡ ਅੰਮ੍ਰਿਤਸਰ ਵਿਖੇ 1 ਜੁਲਾਈ ਨੂੰ ਕਰਵਾਇਆ ਜਾਵੇਗਾ।
ਜ਼ਿਲ੍ਹਾ ਯੁਵਾ ਅਫ਼ਸਰ ਆਕਾਂਕਸ਼ਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਸੰਗਠਨ ਦੀ ਤਰਫ਼ੋਂ ਯੁਵਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਪੰਚ ਪ੍ਰਾਣ ਦੇ ਸੰਦੇਸ਼ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਯੁਵਕ ਮੇਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਜ਼ਿਲ੍ਹਾ ਪੱਧਰੀ ਯੁਵਕ ਮੇਲਿਆਂ ਦੇ ਪ੍ਰੋਗਰਾਮਾਂ ਵਿੱਚ ਪੇਂਟਿੰਗ ਮੁਕਾਬਲੇ, ਕਵਿਤਾ ਲੇਖਣ ਮੁਕਾਬਲੇ, ਮੋਬਾਈਲ ਫੋਟੋਗ੍ਰਾਫੀ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਜਾਣਗੇ। ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ, ਭਾਗੀਦਾਰ ਦੀ ਉਮਰ 1.4.2022 ਨੂੰ 15-29 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਸਾਰੇ ਜ਼ਿਲਿਆਂ ਵਿੱਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਔਫਲਾਈਨ ਅਤੇ ਔਨਲਾਈਨ ਦੋਵਾਂ ਤਰ੍ਹਾਂ ਕੀਤੀ ਜਾ ਸਕਦੀ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਦੀ ਆਖਰੀ 27 ਜੂਨ 2023 ਹੈ। ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਪੇਜ ’ਤੇ ਗੂਗਲ ਫਾਰਮ ਦਾ ਲਿੰਕ ਅਪਲੋਡ ਕੀਤਾ ਗਿਆ ਹੈ।
ਯੁਵਕ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਵੀ ਲਗਾਏ ਜਾਣਗੇ, ਜਿਸ ਵਿੱਚ ਉਹ ਆਪਣੇ ਵਿਭਾਗ ਦੀਆਂ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਦੇ ਜੇਤੂ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਦਾ ਮੌਕਾ ਮਿਲ ਸਕਦਾ ਹੈ ਅਤੇ ਰਾਜ ਪੱਧਰੀ ਮੁਕਾਬਲੇ ਦੇ ਜੇਤੂ ਨੂੰ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਭਾਗ ਲੈਣ ਦਾ ਮੌਕਾ ਮਿਲ ਸਕਦਾ ਹੈ। ਜ਼ਿਲ੍ਹਾ ਪੱਧਰੀ ਜੇਤੂਆਂ ਨੂੰ ਨਕਦ ਇਨਾਮ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ ਜਦਕਿ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਦਫਤਰ, ਨੇੜੇ ਸਿਵਲ ਲਾਈਨ ਥਾਣਾ, ਰਾਮਬਾਗ ਗੇਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਕੈਪਸ਼ਨ : ਫਾਈਲ ਫੋਟੋ ਜ਼ਿਲ੍ਹਾ ਯੁਵਾ ਅਫ਼ਸਰ ਆਕਾਂਕਸ਼ਾ

Related Articles

Leave a Comment