Home » ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਜੋਂ ਸੰਭਾਲੀ ਸੇਵਾ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਜੋਂ ਸੰਭਾਲੀ ਸੇਵਾ

ਸ਼੍ਰੋਮਣੀ ਗੁ: ਕਮੇਟੀ ਦੇ ਪ੍ਰਧਾਨ ਸਮੇਤ ਨਾਮਵਰ ਪੰਥਕ ਸ਼ਕਸੀਅਤਾਂ ਨੇ ਕੀਤੀ ਸ਼ਿਕਰਤ

by Rakha Prabh
47 views
ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆਂ। ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ, ਜਿਸ ਵਿੱਚ ਪੰਥਕ ਜੱਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਈਆਂ।
ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਤੋਂ ਇਲਾਵਾਂ, ਤਖ਼ਤ ਸਾਹਿਬਾਨ ਦੇ ਜੱਥੇਦਾਰ ਅਤੇ ਪੰਜ ਪਿਆਰੇ ਸਾਹਿਬਾਨ, ਪੰਥਕ ਜੱਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ਾਂ ਨੇ ਦਸਤਾਰ ਭੇਟ ਕੀਤੀਆਂ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੋਹਲਾਂ ਵਾਲੇ, ਬਾਬਾ ਅਜੀਤ ਸਿੰਘ ਨਿਰਮਲ ਕੁਟੀਆ ਜੋਹਲਾਂ ਵਾਲੇ, ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਧੁੰਮਾਂ, ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਭਾਈ ਗੁਰਇਕਬਾਲ ਸਿੰਘ ਮਾਤਾ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅੰਮ੍ਰਿਤਸਰ ਆਦਿ ਸ਼ਾਮਲ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਇਹ ਸੇਵਾ ਨਿਭਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਦਾ ਅਲਾਨ ਕੀਤਾ।
 *ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵਧਾਈ ਦਿੱਤੀ ਤੇ ਇਸ ਅਹਿਮ ਸੇਵਾ ਨੂੰ ਨਿਭਾਉਣ ਲਈ ਗੁਰੂ ਚਰਨਾ ਵਿੱਚ ਅਰਦਾਸ ਕੀਤੀ।*

Related Articles

Leave a Comment