Home » ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ਦੋਵੇਂ ਦੇਸ਼ਾਂ ਦੇ ਸਬੰਧਾਂ ‘ਚ ਨਵੇਂ ਯੁੱਗ ਦੀ ਸ਼ੁਰੂਆਤ : ਚਮ

ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ਦੋਵੇਂ ਦੇਸ਼ਾਂ ਦੇ ਸਬੰਧਾਂ ‘ਚ ਨਵੇਂ ਯੁੱਗ ਦੀ ਸ਼ੁਰੂਆਤ : ਚਮ

by Rakha Prabh
29 views
ਫਗਵਾੜਾ 23 ਜੂਨ (ਸ਼ਿਵ ਕੋੜਾ) ਭਾਜਪਾ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਸਾਬਕਾ ਚੇਅਰਮੈਨ ਸੁਨੀਲ ਚਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕੀ ਫੇਰੀ ਦੌਰਾਨ ਰਾਸ਼ਟਰਪਤੀ ਜੋਅ ਬਿਡੇਨ ਅਤੇ ਭਾਰਤੀ-ਅਮਰੀਕੀ ਭਾਈਚਾਰੇ ਵੱਲੋਂ ਮਿਲੇ ਮਾਣ-ਸਤਿਕਾਰ ਦੇ ਸਬੰਧ ‘ਚ ਅੱਜ ਟਿੱਪਣੀ ਕਰਦਿਆਂ ਕਿਹਾ ਕਿ ਅਮਰੀਕਾ ਦੇ ਨਾਲ ਭਾਰਤ ਦੇ ਰਿਸ਼ਤੇ ਕਦੇ ਵੀ ਇੰਨੇ ਸੁਹਿਰਦ ਨਹੀਂ ਰਹੇ ਜਿੰਨੇ ਅੱਜ ਕੱਲ ਹਨ ਅਤੇ ਇਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੌਜੂਦਾ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀ.ਐਮ. ਮੋਦੀ ਦਾ ਇਹ ਦੌਰਾ ਭਾਰਤ-ਅਮਰੀਕਾ ਦੇ ਆਪਸੀ ਸਬੰਧਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ, ਜਿਸ ਦਾ ਆਉਣ ਵਾਲੇ ਸਮੇਂ ’ਚ ਨਿਸ਼ਚਿਤ ਤੌਰ ’ਤੇ ਭਾਰਤ ਨੂੰ ਫਾਇਦਾ ਹੋਵੇਗਾ। ਚਮ ਨੇ ਕਿਹਾ ਕਿ ਅੱਜ ਦੁਨੀਆ ਹੈਰਾਨ ਹੈ ਕਿ ਰੂਸ-ਯੂਕਰੇਨ ਜੰਗ ਦੇ ਇਸ ਦੌਰ ’ਚ ਅਮਰੀਕਾ ਅਤੇ ਰੂਸ ਦੋਵਾਂ ਨਾਲ ਭਾਰਤ ਦੇ ਸਬੰਧਾਂ ’ਤੇ ਕੋਈ ਬੁਰਾ ਪ੍ਰਭਾਵ ਕਿਉਂ ਨਹੀਂ ਪਿਆ। ਜਿਸ ਤੋਂ ਸਾਬਤ ਹੁੰਦਾ ਹੈ ਕਿ ਭਾਰਤ ਹੁਣ ਬਦਲ ਰਿਹਾ ਹੈ ਪਰ ਜਿਨ੍ਹਾਂ ਨੂੰ ਭਾਰਤ ਵਿਚ ਰਹਿ ਕੇ ਵੀ ਇਹ ਤਬਦੀਲੀ ਨਜ਼ਰ ਨਹੀਂ ਆ ਰਹੀ, ਉਨ੍ਹਾਂ ਨੂੰ ਨਜਰੀਆ ਬਦਲ ਲੈਣਾ ਚਾਹੀਦਾ ਹੈ। ਭਾਜਪਾ ਆਗੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਵਿਕਾਸਸ਼ੀਲ ਦੇਸ਼ਾਂ ਦੀ ਸ਼੍ਰੇਣੀ ਵਿੱਚੋਂ ਨਿਕਲ ਕੇ ਵਿਕਸਿਤ ਦੇਸ਼ਾਂ ਦੇ ਨਾਲ ਖੜ੍ਹਾ ਹੋਵੇਗਾ। ਇਹ ਕ੍ਰਿਸ਼ਮਾ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕਰ ਸਕਦੇ ਹਨ। ਅੱਜ ਵੀ ਦੇਸ਼ ਦੇ ਲੋਕਾਂ ਵਿੱਚ ਮੋਦੀ ਲਈ ਉਹੀ ਸਤਿਕਾਰ ਹੈ ਜੋ 2014 ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵੇਲੇ ਸੀ। ਇਸ ਦਾ ਕਾਰਨ ਇਹ ਹੈ ਕਿ ਮੋਦੀ ਸਰਕਾਰ ਦੀ ਹਰ ਨੀਤੀ ਲੋਕ ਭਾਵਨਾਵਾਂ ਦੇ ਮੁਤਾਬਕ ਤਿਆਰ ਹੁੰਦੀ ਹੈ। ਉਹਨਾਂ 2024 ਦੀਆਂ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਮਹਾਗਠਜੋੜ ’ਤੇ ਵੀ ਟਿੱਪਣੀ ਕੀਤੀ ਅਤੇ ਕਿਹਾ ਕਿ ਇਹ ਕੋਸ਼ਿਸ਼ 2019 ’ਚ ਵੀ ਕੀਤੀ ਗਈ ਸੀ, ਜਿਸ ਨੂੰ ਦੇਸ਼ ਦੀ ਜਨਤਾ ਨੇ ਨਕਾਰ ਦਿੱਤਾ ਸੀ ਅਤੇ ਆਉਣ ਵਾਲੇ ਸਾਲ ਦੇ ਚੋਣ ਨਤੀਜਿਆਂ ਸਮੇਂ ਇਕ ਵਾਰ ਫਿਰ ਮਤਲਬ ਦੀ ਬੁਨਿਯਾਦ ਤੇ ਖੜਾ ਗਠਜੋੜ ‘ਮਹਾ ਠਗ ਬੰਧਨ’ ਸਾਬਤ ਹੋਵੇਗਾ।

Related Articles

Leave a Comment