Home » ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਉਤੇ ਖੇਤੀ ਮਸ਼ੀਨਰੀ ਲੈਣ ਲਈ 20 ਜੁਲਾਈ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ- ਡਿਪਟੀ ਕਮਿਸਨਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਕਿਸਾਨਾਂ ਨੂੰ ਆਨ ਲਾਈਨ ਅਰਜੀਆਂ ਦੇਣ ਦੀ ਅਪੀਲ

ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਉਤੇ ਖੇਤੀ ਮਸ਼ੀਨਰੀ ਲੈਣ ਲਈ 20 ਜੁਲਾਈ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ- ਡਿਪਟੀ ਕਮਿਸਨਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਕਿਸਾਨਾਂ ਨੂੰ ਆਨ ਲਾਈਨ ਅਰਜੀਆਂ ਦੇਣ ਦੀ ਅਪੀਲ

ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਉਤੇ ਖੇਤੀ ਮਸ਼ੀਨਰੀ ਲੈਣ ਲਈ 20 ਜੁਲਾਈ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ- ਡਿਪਟੀ ਕਮਿਸਨਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਕਿਸਾਨਾਂ ਨੂੰ ਆਨ ਲਾਈਨ ਅਰਜੀਆਂ ਦੇਣ ਦੀ ਅਪੀਲ

by Rakha Prabh
40 views

ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਉਤੇ ਖੇਤੀ ਮਸ਼ੀਨਰੀ ਲੈਣ ਲਈ 20 ਜੁਲਾਈ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ- ਡਿਪਟੀ ਕਮਿਸਨਰ
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਕਿਸਾਨਾਂ ਨੂੰ ਆਨ ਲਾਈਨ ਅਰਜੀਆਂ ਦੇਣ ਦੀ ਅਪੀਲ

ਅੰਮਿ੍ਤਸਰ, 23 ਜੂਨ 2023 (ਗੁਰਮੀਤ ਸਿੰਘ ਪੱਟੀ )ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਰਾਜ ਵਿੱਚ ਫ਼ਸਲੀ ਰਹਿੰਦ-ਖੂੰਹਦ ਖ਼ਾਸ ਤੌਰ ’ਤੇ ਸਾਉਣੀ- ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿਚ ਸਹਾਈ ਖੇਤੀਬਾੜੀ ਮਸ਼ੀਨਾਂ ਸਬਸਿਡੀ ਉਤੇ ਦਿੱਤੀਆਂ ਜਾਣਗੀਆਂ, ਇਸ ਲਈ ਕਿਸਾਨਾਂ ਤੋਂ ਬਿਨੈ- ਪੁੱਤਰਾਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸਨਰ ਸ੍ਰੀ ਅਮਿਤ ਤਲਵਾੜ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ ’ਤੇ 20 ਜੁਲਾਈ 2023 ਤੱਕ ਕਰ ਸਕਦੇ ਹਨ ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਵੱਲੋ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸੁਵਿਧਾ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜਿਲ੍ਹਾਂ ਅੰਮ੍ਰਿਤਸਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਬੰਦ ਹੋ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਜਾਂ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਦੇ ਦਫ਼ਤਰਾਂ ’ਚ ਜਾ ਕੇ ਸੰਪਰਕ ਕਰ ਸਕਦੇ ਹਨ। ਉਹਨਾਂ ਵੱਲੋ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ ਤੇ ਰੇਕ (ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀਆਂ ਮਸ਼ੀਨਾਂ), ਹੈਪੀ ਸੀਡਰ (ਪਰਾਲੀ ਨੂੰ ਜ਼ਮੀਨ ਉੱਤੇ ਵਿਛਾ ਕੇ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ), ਜ਼ੀਰੋ ਟਿੱਲ ਡਰਿੱਲ (ਖੇਤ ਨੂੰ ਵਾਹੇ ਬਿਨਾਂ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ), ਸੁਪਰ ਸੀਡਰ (ਪਰਾਲੀ ਨੂੰ ਖੇਤ ਵਿੱਚ ਮਿਲਾਉਂਦੇ ਹੋਏ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ), ਉਲਟਾਵਾਂ ਪਲਾਓ (ਪਰਾਲੀ ਨੂੰ ਖੇਤ ਵਿੱਚ ਮਿਲਾਉਣ ਵਾਲਾ ਪਲਟਾਊ ਹਲ), ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ (ਪਰਾਲੀ ਦਾ ਕੁਤਰਾ ਕਰਨ ਵਾਲੀਆਂ ਮਸ਼ੀਨਾਂ), ਕਰਾਪ ਰੀਪਰ (ਜ਼ਮੀਨ ਦੇ ਨੇੜਿਉਂ ਝੋਨੇ ਦੀ ਫ਼ਸਲ ਕੱਟਣ ਵਾਲੀ ਮਸ਼ੀਨ), ਸ਼ਰਬ ਮਾਸਟਰ/ਰੋਟਰੀ ਸਲੈਸ਼ਰ ( ਪਰਾਲੀ ਦੇ ਕਰਚੇ ਕੱਟਣ ਵਾਲੀ ਮਸ਼ੀਨ), ਸਮਾਰਟ ਸੀਡਰ (ਪਰਾਲੀ ਵਿਚ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਤੇ ਸੁਪਰ ਐਸ.ਐਮ.ਐਸ. (ਕੰਬਾਈਨ ਤੋਂ ਬਾਹਰ ਨਿਕਲੀ ਪਰਾਲੀ ਦਾ ਕੁਤਰਾ ਕਰਕੇ ਖੇਤ ਵਿੱਚ ਇਕਸਾਰ ਖਿਲਾਰਨ ਵਾਲੀ ਮਸ਼ੀਨ) ਮਸ਼ੀਨਾਂ ਦੀ ਖ਼ਰੀਦ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਤੇ ਸ਼ਰਤਾਂ ਪੋਰਟਲ ’ਤੇ ਉਪਲਭਧ ਹੋਣਗੀਆਂ ।
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਹੀ ਹੇਠ ਇੰਜ: ਮਨਦੀਪ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਨੇ ਦੱਸਿਆ ਕਿ ਅਰਜ਼ੀ ਭਰਨ ਸਮੇ ਕਿਸਾਨ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਸਵੈ-ਘੋਸ਼ਣਾ ਪੱਤਰ ਅਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਆਦਿ ਹੋਣਾ ਲਾਜ਼ਮੀ ਹੈ। ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁੱਖੀ ਅਤੇ ਮੈਂਬਰਾਂ ਦੇ ਅਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਅਰਜੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਦੀ ਖਰੀਦ ਕਰਨ ਲਈ ਮੰਜੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਤੇ ਦੇ ਅੰਦਰ-ਅੰਦਰ ਵਿਭਾਗ ਵੱਲੋਂ ਪ੍ਰਵਾਨਤ ਅਤੇ ਪੋਰਟਲ ਵਿੱਚ ਦਰਜ਼ ਆਪਣੇ ਮਨਪਸੰਦ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਿਸੇ ਵੀ ਕਿਸਮ ਦੀ ਧੋਖਾਧੜੀ ਤੋਂ ਬਚਣ ਲਈ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ।

Related Articles

Leave a Comment