ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ /ਸੁਖਦੇਵ ਮੋਨੂੰ ) ਹਰਜੀਤ ਸਿੰਘ ਧਾਲੀਵਾਲ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ,-ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ, ਜਾਬਤਾ ਫੋਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਕਮਿਸ਼ਨਰੇਟ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗਾ ਵਪਾਰਕ ਮਕਸਦ ਲਈ ਦਿੰਦਾ ਹੈ ਤਾਂ ਕਿਰਾਏਦਾਰ ਰੱਖਣ ਤੋਂ ਪਹਿਲਾਂ ਉਸ ਦੀ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿੱਚ ਦੇ ਕੇ ਅਗਾਂਓ ਤਸਦੀਕ ਕਰਵਾਏਗਾ। ਇਹ ਹੁਕਮ ਮਿਤੀ 24.6.2023 ਤੋਂ 21.9.2023 ਤੱਕ ਲਾਗੂ ਰਹੇਗਾ।
2) ਅਸਲ੍ਹਾਖਾਨਾ ਦੇ ਆਲੇ-ਦੁਆਲੇ 1000 ਵਰਗ ਗਜ ਦੇ ਖੇਤਰਾਂ ਵਿੱਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ-ਅਧਿਕਾਰਤ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਮਿਤੀ 24.06.2023 ਤੋਂ 21.09.2023 ਤੱਕ ਲਾਗੂ ਰਹੇਗਾ।