ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਲਾਈਵ ਗੁਰਬਾਣੀ ਨਾਲ ਜੋੜਣ ਲਈ ਬਿੱਲ ਪਾਸ ਕਰਨ ਦੇ ਫ਼ੈਸਲੇ ਦਾ ਭਰਪੂਰ ਸਵਾਗਤ ਕਰਦਿਆਂ ਕੋਆਪਰੇਟਿਵ ਬੈੰਕ ਦੇ ਡਾਇਰੈਕਟਰ ਠੇਕੇਦਾਰ ਭੁਪਿੰਦਰ ਸਿੰਘ ਸੋਖਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਫ਼ੈਸਲਾ ਲੋਕਾਂ ਦੀ ਮੰਗ ਅਨੁਸਾਰ ਕੀਤਾ ਹੈ ਅਤੇ ਹੁਣ ਸਾਰੇ ਟੀ.ਵੀ. ਚੈਨਲ ਗੁਰਬਾਣੀ ਦਾ ਪ੍ਸਾਰਣ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਵਿਰੋਧੀ ਪਾਰਟੀਆਂ ਵੱਲੋਂ ਖੜਾ ਕੀਤਾ ਜਾ ਰਿਹਾ ਵਿਵਾਦ ਬੇਲੋੜਾ ਹੈ, ਸਾਰੀਆਂ ਪਾਰਟੀਆਂ ਨੂੰ ਇਸ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ ਅਤੇ ਸਿਆਸੀ ਰੋਟੀਆਂ ਸੇਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ।