ਫਗਵਾੜਾ 23 ਜੂਨ (ਸ਼ਿਵ ਕੋੜਾ) ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨ ਦਾਨ ਕੈਂਪ ਹਿੰਦੁਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ (ਰਜਿ.) ਫਗਵਾੜਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 25 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਬੇਰੀ ਸਾਹਿਬ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀ ਨੌਜਵਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਮਨੁੱਖਤਾ ਦੀ ਭਲਾਈ ਅਤੇ ਲੋੜਵੰਦ ਮਰੀਜਾਂ ਦੀ ਜਰੂਰਤ ਨੂੰ ਪੂਰਾ ਕਰਨ ਲਈ ਆਪਣਾ ਖੂਨ ਦਾਨ ਕਰਕੇ ਕੈਂਪ ਨੂੰ ਸਫਲ ਬਣਾਇਆ ਜਾਵੇ।