ਜ਼ੀਰਾ 24 ਜੂਨ ( ਗੁਰਪ੍ਰੀਤ ਸਿੱਧੂ ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਮੰਗ ਕੀਤੀ ਹੈ ਕਿ 4161 ਅਧਿਆਪਕਾਂ ਨੂੰ ਤਰੁੰਤ ਸਟੇਸ਼ਨ ਅਲਾਟ ਕਰਕੇ ਸਕੂਲਾਂ ਵਿੱਚ ਭੇਜਿਆ ਜਾਵੇ। ਇਸ ਸਮੇਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਹੈ ਕਿ ਸਿੱਖਿਆ ਵਿਭਾਗ ਵਿੱਚ ਹਜ਼ਾਰਾ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਤੇ ਪੰਜਾਬ ਸਰਕਾਰ ਸਿੱਖਿਆ ਸੁਧਾਰ ਦੇ ਫੋਕੇ ਦਾਅਵੇ ਕਰਕੇ ਆਪਣੀ ਭੱਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ 4161 ਅਧਿਆਪਕਾਂ ਦੀ ਚੋਣ ਜਨਵਰੀ ਵਿੱਚ ਮੁਕੰਮਲ ਹੋ ਗਈ ਹੈ ਤੇ ਉਨ੍ਹਾਂ ਨੂੰ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਵਿੱਚ ਭੇਜਣ ਦਾ ਵਾਅਦਾ ਸਰਕਾਰ ਵਲੋਂ ਕੀਤਾ ਗਿਆ ਸੀ ਜਿਸ ਤਹਿਤ ਉਨ੍ਹਾਂ ਦੀ 15 ਮਈ ਤੋਂ 31 ਮਈ ਤੱਕ ਜਿਲਾ ਪੱਧਰ ਤੇ ਟਰੇਨਿੰਗ ਵੀ ਲਗਾਈ ਗਈ ਸੀ। ਇਸ ਸਮੇਂ ਆਗੂਆਂ ਨੇ ਕਿਹਾ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਵੀ ਬੀਤ ਗਈਆਂ ਹਨ ਤੇ ਤਿੰਨ ਜੁਲਾਈ ਤੋਂ ਦੁਬਾਰਾ ਸਕੂਲ ਖੁੱਲ ਰਹੇ ਹਨ ਪਰ ਸਰਕਾਰ ਤਨਖਾਹਾਂ ਬਚਾਉਣ ਦੇ ਚੱਕਰ ਵਿੱਚ ਸਕੂਲਾਂ ਨੂੰ ਵਿਹਲਾ ਰੱਖ ਕੇ ਸਿੱਖਿਆ ਦਾ ਘਾਣ ਕਰ ਰਹੀ ਹੈ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਹੁਣ ਬਦਲੀਆਂ ਦੇ ਦੌਰ ਮੁਕੰਮਲ ਹੋ ਗਏ ਹਨ ਤੇ ਖਾਲੀ ਸਟੇਸ਼ਨਾਂ ਤੇ ਤਰੁੰਤ ਭਰਤੀ ਮੁਕੰਮਲ ਕਰਕੇ ਸਿੱਖਿਆ ਦੇ ਨੁਕਸਾਨ ਨੂੰ ਰੋਕਿਆ ਜਾਵੇ।ਇਸ ਸਮੇਂ ਸਕੱਤਰ ਗੁਰਬਿੰਦਰ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ, ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ