Home » ਐਂਗਲੋ ਸਿੱਖ ਵਾਰ ਮੈਮੋਰੀਅਲ ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕਰਨ ਦੀ ਹੋਈ ਸ਼ੁਰੂਆਤ- ਦਹੀਯਾ

ਐਂਗਲੋ ਸਿੱਖ ਵਾਰ ਮੈਮੋਰੀਅਲ ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕਰਨ ਦੀ ਹੋਈ ਸ਼ੁਰੂਆਤ- ਦਹੀਯਾ

10 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਮੈਮੋਰੀਅਲ ਦੀ ਕੀਤੀ ਜਾਵੇਗੀ ਕਾਇਆ ਕਲਪ ,ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕੀਤਾ ਧੰਨਵਾਦ

by Rakha Prabh
197 views
ਫਿਰੋਜ਼ਪੁਰ, 24 ਜੂਨ 2023.
          ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਐਗਲੋ ਸਿੱਖ ਵਾਰ ਸਰਕਟ ਅਧੀਨ ਫਿਰੋਜ਼ਸ਼ਾਹ ਵਿਖੇ ਸਥਿਤ ਇਤਿਹਾਸਕ ਮਹੱਤਤਾ ਵਾਲੇ ਐਂਗਲੋ ਸਿੱਖ ਵਾਰ ਮੈਮੋਰੀਅਲ ਨੂੰ ਵੀ ਅਪਗ੍ਰੇਡ ਕਰਕੇ ਇਸਦਾ ਨਵੀਨੀਕਰਨ ਕੀਤਾ ਜਾਣਾ ਹੈ। ਇਸ ਵਕਾਰੀ ਪ੍ਰਾਜੈਕਟ ਦੀ ਸ਼ੁਰੂਆਤ ਮਿਸ. ਅਨਮੋਲ ਗਗਨ ਮਾਨ ਕੈਬਨਿਟ ਮੰਤਰੀ  ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਵੱਲੋਂ ਨੀਂਹ ਪੱਥਰ ਰੱਖ ਕੇ ਕਰ ਦਿੱਤੀ ਗਈ ਹੈ।
          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਫਿਰੋਜ਼ਪੁਰ ਦਿਹਾਤੀ  ਐਡਵੋਕੇਟ ਰਜਨੀਸ਼ ਦਹੀਯਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਂਗਲੋ ਸਿੱਖ ਵਾਰ ਮੈਮੋਰੀਅਲ ਲਈ ਕਰੀਬ 10 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਇਸ ਮੈਮੋਰੀਅਲ ਦੀ ਕਾਇਆ ਕਲਪ ਕੀਤੀ ਜਾਵੇਗੀ, ਜਿਸ ਨਾਲ ਇਸ ਸਰਹੱਦੀ ਜ਼ਿਲ੍ਹੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਨਾ ਸਿਰਫ ਐਂਗਲੋ ਸਿੱਖ ਵਾਰ ਮੈਮੋਰੀਅਲ ਬਲਕਿ ਜ਼ਿਲ੍ਹੇ  ਵਿੱਚ ਹੋਰ ਵੀ ਇਤਿਹਾਸਕ ਮਹੱਤਤਾ ਵਾਲੇ ਸਥਾਨਾ ਦਾ ਨਵੀਨੀਕਰਨ ਕੀਤਾ ਜਾਣਾ ਹੈ, ਜਿਸ ਤਹਿਤ ਗੁਰਦੁਆਰਾ ਸਾਰਾਗੜ੍ਹੀ ਵਿਖੇ ਅਜਾਇਬ ਘਰ ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕੀਤਾ ਜਾਵੇਗਾ। ਇਸੇ ਤਰ੍ਹਾਂ ਸਭਰਾਓਂ, ਮਿਸਰੀਵਾਲ, ਮੁੱਦਕੀ ਅਤੇ ਫਿਰੋਜ਼ਸ਼ਾਹ ਮੈਮੋਰੀਅਲ ਦਾ ਵੀਂ ਨਵੀਨੀਕਰਨ ਕੀਤਾ ਜਾਵੇਗਾ।
          ਉਨ੍ਹਾਂ ਦੱਸਿਆ ਕਿ ਐਗਲੋ ਸਿੱਖ ਵਾਰ ਮੈਮੋਰੀਅਲ ਦਾ ਜਿਥੇ ਸਮੁੱਚਾ ਕਾਇਆ ਕਲਪ ਹੋਵਗਾ ਉਥੇ ਸੈਲਾਨੀਆਂ ਨੂੰ ਵੀ ਆਕਰਸ਼ਿਤ ਕਰਨ ਅਤੇ ਵੱਡਮੁੱਲੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ 3 ਡੀ. ਥੀਏਟਰ, ਮਿਊਜ਼ੀਅਮ ਬਲਾਕ, ਫੂਡ ਕੋਰਟ, ਹੈਲਪ ਡੈਸਕ, ਸੋਵੀਨਰ ਸ਼ਾਪ, ਕਾਰ/ਬੱਸ ਪਾਰਕਿੰਗ, ਐਂਟਰੀ ਗੇਟ, ਟਿਕਟ ਕਾਊਂਟਰ, ਪਹੁੰਚ ਸੜਕ ਸਮੇਤ ਵੱਡੀ ਪੱਧਰ ਤੇ ਕੰਮ ਹੋਣਗੇ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਥਾਨਾਂ ਦੇ ਨਵੀਨੀਕਰਨ ਨਾਲ ਜਿੱਥੇ ਇਨ੍ਹਾਂ ਸਥਾਨਾਂ ਦੀ ਇਤਿਹਾਸਕ ਮਹੱਤਤਾ, ਪੰਜਾਬੀਆਂ/ਸਿੱਖ ਫੋਜਾਂ ਦੀ ਲਾਸਾਨੀ ਕੁਰਬਾਨੀਆਂ ਤੋਂ ਲੋਕ ਜਾਣੂ ਹੋਣਗੇ ਉਥੇ ਹੀ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਵੀ ਪੈਦਾ ਹੋਣਗੇ।
        ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾ ਸਿਰਫ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ , ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਬਲਿਕ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ਤੇ ਇਤਿਹਾਸਕ ਤੇ ਸੱਭਿਆਚਾਰਕ ਮੇਲੇ ਵੀ ਕਰਵਾਏ ਜਾਣਗੇ ਜਿਸ ਨਾਲ ਦੇਸ਼-ਵਿਦੇਸ਼ ਤੋਂ ਲੋਕ ਰਾਜ ਵਿੱਚ ਘੁੰਮਣ ਅਤੇ ਆਨੰਦ ਲੈਣ ਵਿੱਚ ਦਿਲਚਸਪੀ ਲੈਣਗੇ ਜਿਸ ਨਾਲ ਉਨ੍ਹਾਂ ਨੂੰ ਰਾਜ ਦੇ ਵੱਡਮੁੱਲੇ ਤੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣ ਦੀ ਰੁਚੀ ਪੈਦਾ ਹੋਵੇਗੀ।ਉਨ੍ਹਾਂ ਸਮੁੱਚੇ ਪ੍ਰਜੈਕਟ ਲਈ ਮੁੱਖ ਮੰਤਰੀ ਸ. ਮਾਨ  ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕੀਤਾ ਧੰਨਵਾਦ ਕੀਤਾ।

 

Related Articles

Leave a Comment