ਓਟਵਾ, 24 ਜੂਨ 2023
ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ। ਉਸ ‘ਤੇ ਕੈਨੇਡਾ ਵਿਚ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਪੱਤਰ ਜਾਰੀ ਕਰਨ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਉਸ ਦੇ ਸਾਥੀ ਰਾਹੁਲ ਭਾਰਗਵ ਨੂੰ ਪਹਿਲਾਂ ਹੀ 28 ਮਾਰਚ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।