Home » ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਦੌਰਾ ਮੁਕੰਮਲ ਕਰਕੇ ਮਿਸਰ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਦੌਰਾ ਮੁਕੰਮਲ ਕਰਕੇ ਮਿਸਰ ਰਵਾਨਾ

by Rakha Prabh
77 views

ਵਾਸ਼ਿੰਗਟਨ, 24 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੀ ਆਪਣੀ ਸਰਕਾਰੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਅੱਜ ਸਵੇਰੇ ਮਿਸਰ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਦੀ ਇਹ ਪਹਿਲੀ ਮਿਸਰ ਯਾਤਰਾ ਹੈ। ਉਨ੍ਹਾਂ ਨੇ ਅਮਰੀਕਾ ਦੇ ਆਪਣੇ ਦੌਰੇ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ ਨਾਲ ਗੱਲਬਾਤ ਕੀਤੀ ਅਤੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਸ੍ਰੀ ਮੋਦੀ ਰਾਸ਼ਟਰਪਤੀ ਅਬਦੁੱਲ ਫਤਹਿ ਅਲ-ਸੀਸੀ ਦੇ ਸੱਦੇ ‘ਤੇ ਮਿਸਰ ਦੇ ਦੋ ਦਿਨਾਂ ਸਰਕਾਰੀ ਦੌਰੇ ‘ਤੇ ਹਨ। 1997 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਮਿਸਰ ਦੀ ਇਹ ਪਹਿਲੀ ਯਾਤਰਾ ਹੈ।

Related Articles

Leave a Comment