Home » ਸ੍ਰੀ ਖੁਰਾਲਗੜ ਸਾਹਿਬ ਵਿਸ਼ਵਭਰ ਦੀਆਂ ਸੰਗਤਾਂ ਲਈ ਮਹੱਤਵਪੂਰਨ ਸਥਾਨ-ਸੰਤ ਨਿਰਮਲ ਦਾਸ,ਸੰਤ ਸਤਵਿੰਦਰ ਹੀਰਾ -ਧਾਰਮਿਕ ਸਥਾਨਾਂ ਤੋਂ ਸਮਾਜ ਨੂੰ ਸਿੱਖਿਅਤ ਬਣਾਉਣ ਦੇ ਯਤਨ ਹੋਣੇ ਚਾਹੀਦੇ ਹਨ-ਸੰਤੋਸ਼ ਕੁਮਾਰੀ

ਸ੍ਰੀ ਖੁਰਾਲਗੜ ਸਾਹਿਬ ਵਿਸ਼ਵਭਰ ਦੀਆਂ ਸੰਗਤਾਂ ਲਈ ਮਹੱਤਵਪੂਰਨ ਸਥਾਨ-ਸੰਤ ਨਿਰਮਲ ਦਾਸ,ਸੰਤ ਸਤਵਿੰਦਰ ਹੀਰਾ -ਧਾਰਮਿਕ ਸਥਾਨਾਂ ਤੋਂ ਸਮਾਜ ਨੂੰ ਸਿੱਖਿਅਤ ਬਣਾਉਣ ਦੇ ਯਤਨ ਹੋਣੇ ਚਾਹੀਦੇ ਹਨ-ਸੰਤੋਸ਼ ਕੁਮਾਰੀ

by Rakha Prabh
64 views
ਹੁਸ਼ਿਆਰਪੁਰ 24 ਜੂਨ  ( ਤਰਸੇਮ ਦੀਵਾਨਾ )
ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ,ਨਾਰੀ ਸ਼ਕਤੀ ਫਾਂਉਡੇਸ਼ਨ ਦੀ ਰਾਸ਼ਟਰੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ  ਸ੍ਰੀ ਚਰਨਛੋਹ ਗੰਗਾ ਅੰਮ੍ਰਿਤਕੁੰਡ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਿਕ ਹੋਏ। ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਨੇ ਇਥੇ ਪਹੁੰਚਣ ਤੇ ਉਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ  ਸਮਾਜਿਕ ਅਤੇ ਧਾਰਮਿਕ ਵਿਚਾਰਾਂ ਸਾਂਝੀਆਂ ਕਰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਨੂੰ ਹੋਰ ਵਧੇਰੇ ਮਜਬੂਤੀ ਨਾਲ ਜਨ ਜਨ ਤੱਕ ਪਹੁੰਚਾਉਣ ਦਾ ਪ੍ਰਣ ਕੀਤਾ। ਇਸ ਮੌਕੇ ਸੰਤ ਬਲਬੀਰ ਧਾਂਦਰਾ ਜਰਨਲ ਸਕੱਤਰ ਸ੍ਰੀ ਚਰਨਛੋਹ ਗੰਗਾ, ਸੰਤ ਤੀਰਥ ਸਮਰਾ, ਸੰਤ ਚਰਨ ਦਾਸ ਮਾਂਗਟ, ਸੰਤ ਬੀਬੀ ਪੂਨਮ ਹੀਰਾ, ਬੀਬੀ ਸੁਰਿੰਦਰ ਕੌਰ ਵੀ ਹਾਜ਼ਰ ਸਨ। ਇਸ ਮੌਕੇ ਸੰਤ ਨਿਰਮਲ ਦਾਸ,ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਸ੍ਰੀ ਚਰਨਛੋਹ ਗੰਗਾ ਸੱਚਖੰਡ ਖੁਰਾਲਗੜ ਸਾਹਿਬ ਵਿਸ਼ਵਭਰ ਦੀਆਂ ਸੰਗਤਾਂ ਲਈ ਸ਼ਰਧਾ ਦਾ ਪ੍ਰਤੀਕ ਬਣ ਗਿਆ ਹੈ,ਕਿਉਂਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਸਮਾਨਤਾ, ਭਾਈਚਾਰਾ ਲਈ ਕ੍ਰਾਂਤੀਕਾਰੀ ਵਿਚਾਰਧਾਰਾ ਲਈ ਇਥੋਂ ਵੱਡੀ ਲਹਿਰ ਪੈਦਾ ਹੋ ਗਈ ਹੈ। ਉਨਾਂ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਚਰਨਛੋਹ ਇਤਿਹਾਸਕ ਅਸਥਾਨ ਸੰਗਤਾਂ ਲਈ ਵੱਡਾ ਆਸਥਾ ਦਾ ਕੇਂਦਰ ਬਣ ਗਿਆ ਹੈ। ਉਨਾਂ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਜੀ, ਬਾਬੂ ਮੰਗੂ ਰਾਮ ਮੁਗੋਵਾਲੀਆ,ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸ੍ਰੀ ਖੁਰਾਲਗੜ ਸਾਹਿਬ ਵਿਖੇ ਇਕ ਉੱਚ ਪੱਧਰੀ ਸਕੂਲ,ਕਾਲਿਜ,ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ।ਉਨਾਂ ਕਿਹਾ ਸਾਧੂ ਸੰਪਰਦਾਇ ਸੁਸਾਇਟੀ ਵਲੋਂ ਸੰਗਤਾਂ ਦੀ ਸੇਵਾ ਲਈ ਇਕ ਹਸਪਤਾਲ ਵੀ ਖੋਲਿਆ ਜਾਵੇਗਾ। ਇਸ ਮੌਕੇ ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਂਉਡੇਸ਼ਨ ਨੇ ਕਿਹਾ ਕਿ ਨਾਰੀ ਸ਼ਕਤੀ ਨੂੰ ਆਪਣੀ ਅਸਲ ਸ਼ਕਤੀ ਦੀ ਪਹਿਚਾਣ ਕਰਕੇ ਸਮਾਜ ਵਿਚੋਂ ਅਗਿਆਨਤਾ ਨੂੰ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਬਣਾਉਣ ਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਤੋਂ ਸਮਾਜ ਨੂੰ ਸਿੱਖਿਅਤ ਬਣਾਉਣ ਲਈ ਵੱਡੇ ਯਤਨ ਹੋਣੇ ਚਾਹੀਦੇ ਹਨ।

Related Articles

Leave a Comment