Home » ਥਾਣਾ ਮਕਬੂਲਪੁਰਾ ਦੀ ਪੁਲਿਸ ਚੌਂਕੀ ਵੱਲਾ ਵੱਲੋਂ 4 ਚੋਰੀਂ ਦੇ ਮੋਟਰਸਾਈਕਲਾਂ ਅਤੇ ਇੱਕ ਸਕੂਟਰ ਸਮੇਤ ਇੱਕ ਕਾਬੂ

ਥਾਣਾ ਮਕਬੂਲਪੁਰਾ ਦੀ ਪੁਲਿਸ ਚੌਂਕੀ ਵੱਲਾ ਵੱਲੋਂ 4 ਚੋਰੀਂ ਦੇ ਮੋਟਰਸਾਈਕਲਾਂ ਅਤੇ ਇੱਕ ਸਕੂਟਰ ਸਮੇਤ ਇੱਕ ਕਾਬੂ

by Rakha Prabh
8 views
ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ /ਸੁਖਦੇਵ ਮੋਨੂੰ )  ਮੁੱਖ ਅਫ਼ਸਰ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਦੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਪ੍ਰੇਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਚੌਂਕ ਖੰਡੇਵਾਲਾ, ਮਹਿਤਾ ਰੋਡ ਵਿਖੇ ਵਹੀਕਲਾਂ ਦੀ ਚੈਕਿੰਗ ਕਰਦੇ ਸਮੇਂ ਦੋਸ਼ੀ ਬਿਕਰਮਜੀਤ ਸਿੰਘ ਉਰਫ਼ ਬਿੱਕਾ ਪੁੱਤਰ ਬੀਰ ਸਿੰਘ ਵਾਸੀ ਪਿੰਡ ਬਛੱਬਰਪੁਰਾ, ਜਿਲ੍ਹਾ ਤਰਨ-ਤਾਰਨ ਨੂੰ ਸਮੇਤ ਇੱਕ ਚੋਰੀਂ ਦੇ ਮੋਟਰਸਾਈਕਲ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਇਸਦੀ ਨਿਸ਼ਾਨਦੇਹੀ ਤੇ 3 ਚੋਰੀਂ ਦੇ ਮੋਟਰਸਾਈਕਲ ਅਤੇ ਇੱਕ ਸਕੂਟਰ ਹੋਰ ਬ੍ਰਾਮਦ ਕੀਤਾ ਗਿਆ। ਇਸ ਤੇ ਮੁਕੱਦਮਾਂ ਨੰਬਰ 152 ਮਿਤੀ 25-6-2023 ਜੁਰਮ 379,411 ਭ:ਦ:, ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਤਫਤੀਸ਼ ਜਾਰੀ ਹੈ। ਇਸਦੇ ਖਿਲਾਫ਼ ਪਹਿਲਾਂ ਵੀ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿੱਚ ਵਹੀਕਲ ਚੋਰੀਂ ਦਾ ਇੱਕ ਮੁਕੱਦਮਾ ਦਰਜ ਹੈ।

Related Articles

Leave a Comment