ਮਾਨਸਾ, 27 ਜੂਨ ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ
ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ 27 ਜੂਨ ਤੋਂ 24 ਜੁਲਾਈ ਤੱਕ
ਮਨਾਇਆ ਜਾ ਰਿਹਾ ਹੈ, ਜਿਸ ਤਹਿਤ 10 ਜੁਲਾਈ ਤੱਕ ਜਾਗਰੂਕਤਾ ਪੰਦਰਵਾੜਾ ਅਤੇ 11
ਜੁਲਾਈ ਤੋਂ 24 ਜੁਲਾਈ ਤਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ। ਇਹ
ਜਾਣਕਾਰੀ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦਿੱਤੀ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਵਾਰ ਇਹ ਪੰਦਰਵਾੜਾ ਆਜ਼ਾਦੀ ਦੇ ਅੰਮ੍ਰਿਤ
ਮਹੋਤਸਵ ਵਿੱਚ ‘ਅਸੀ ਲਈਏ ਇਹ ਸਕੰਲਪ, ਪਰਿਵਾਰ ਨਿਯੋਜਨ ਨੂੰ ਬਣਾਵਾਂਗੇ, ਖੁਸ਼ੀਆਂ
ਦਾ ਵਿਕਲਪ’ ਵਿਸ਼ੇ ਅਧੀਨ ਪਿੰਡ ਪੱਧਰ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ
ਪੰਦਰਵਾੜੇ ਤਹਿਤ ਪਰਿਵਾਰ ਨਿਯੋਜਨ ਲਈ ਸਥਾਈ ਤੇ ਅਸਥਾਈ ਨਿਯੋਜਨ ਦੇ ਤਰੀਕਿਆਂ
ਬਾਰੇ ਜਾਗਰੂਕ ਕੀਤਾ ਜਾਵੇਗਾ।
ਡਾ. ਹਰਦੀਪ ਸ਼ਰਮਾ ਨੇ ਦੱਸਿਆ ਕਿ 11 ਜੁਲਾਈ ਤੋਂ 24 ਜੁਲਾਈ ਤੱਕ ਔਰਤ
ਨਲਬੰਦੀ ਤੇ ਪੁਰਸ਼ ਨਸਬੰਦੀ ਦੇ ਆਪ੍ਰੇਸ਼ਨ ਕੀਤੇ ਜਾਣਗੇ। ਸ੍ਰੀ ਵਿਜੈ ਕੁਮਾਰ ਜ਼ਿਲ੍ਹਾ ਸਮੂਹ
ਸਿਖਿਆ ਅਤੇ ਸੂਚਨਾ ਅਫਸਰ ਨੇ ਦੱਸਿਆ ਕਿ ਲੋਕਾਂ ਨੂੰ ‘ਛੋਟਾ ਪਰਿਵਾਰ, ਸੁਖੀ
ਪਰਿਵਾਰ’ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਯੋਗ ਜੋੜਿਆਂ ਨੁੰ ਵਿਆਹ ਤੋਂ 2 ਸਾਲ
ਬਾਅਦ ਪਹਿਲਾਂ ਬੱਚਾ ਅਤੇ 2 ਬੱਚਿਆਂ ਵਿਚਕਾਰ ਤਿੰਨ ਸਾਲ ਦਾ ਫਰਕ ਰੱਖਣ ਬਾਰੇ ਸਿਹਤ
ਕਰਮਚਾਰੀਆਂ, ਆਸ਼ਾ ਵੱਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ
ਇਲਾਵਾ 11 ਜੁਲਾਈ ਨੂੰ ਸਾਰੇ ਸਿਹਤ ਕੇਂਦਰਾਂ ਵਿਚ ‘ਵਿਸ਼ਵ ਆਬਾਦੀ ਦਿਵਸ’ ਮਨਾਇਆ
ਜਾਵੇਗਾ।
ਉਨ੍ਹਾਂ ਦੱਸਿਆ ਕਿ ਡਲਿਵਰੀ ਤੋਂ ਤੁਰੰਤ ਬਾਅਦ ਪੀ.ਪੀ.ਆਈ.ਉ.ਸੀ.ਡੀ ਰੱਖਣ
ਲਈ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਰਭਵਤੀ ਔਰਤਾਂ ਅਤੇ ਉਸਦੇ
ਪਰਿਵਾਰ ਨੂੰ ਜਾਗਰੂਕ ਕਰਨ ਤਾਂ ਜੋ ਪਰਿਵਾਰ ਨਿਯੋਜਨ ਦਾ ਟੀਚਾ ਪੂਰਾ ਹੋ ਸਕੇ।