Home » ਨਿਗਮ ਚੋਣਾਂ ਵਿੱਚ ਵੀ ਦੁਹਰਾਇਆ ਜਾਵੇਗਾ ਵਿਧਾਨ ਸਭਾ ਚੋਣਾਂ ਵਾਲਾ ਕ੍ਰਿਸ਼ਮਾ: ਸਕਲਾਨੀ/ਭਾਟੀਆ

ਨਿਗਮ ਚੋਣਾਂ ਵਿੱਚ ਵੀ ਦੁਹਰਾਇਆ ਜਾਵੇਗਾ ਵਿਧਾਨ ਸਭਾ ਚੋਣਾਂ ਵਾਲਾ ਕ੍ਰਿਸ਼ਮਾ: ਸਕਲਾਨੀ/ਭਾਟੀਆ

by Rakha Prabh
40 views

ਫਗਵਾੜਾ 27 ਜੂਨ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਵੀ ਉਹੀ ਕਰਿਸ਼ਮਾ ਦਿਖਾਏਗੀ, ਜੋ ਪਿਛਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀਆਂ ਨੂੰ ਹਰਾ ਕੇ ਵਿਖਾਇਆ ਸੀ। ਇਹ ਦਾਅਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਕੈਸ਼ੀਅਰ ਅਸ਼ੋਕ ਭਾਟੀਆ ਨੇ ਅੱਜ ਇੱਥੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇਂ ਜਿੰਨੀਆਂ ਮਰਜ਼ੀ ਕੋਝੀਆਂ ਚਾਲਾਂ ਚਲ ਲੈਣ ਪਰ ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਵੋਟਰਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕੇਗਾ। ਪੰਜਾਬ ਦੇ ਲੋਕ ਅੱਜ ਤੱਕ ਸਸਤੀ ਬਿਜਲੀ ਨੂੰ ਤਰਸਦੇ ਸਨ ਪਰ ਭਗਵੰਤ ਮਾਨ ਦੀ ਸਰਕਾਰ ਨੇ ਬਿਲਕੁੱਲ ਮੁਫਤ ਬਿਜਲੀ ਦੇ ਕੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਲੱਕ ਤੋੜਵੀਂ ਮਹਿੰਗਾਈ ਵਿੱਚ ਉਹ ਰਾਹਤ ਦਿੱਤੀ ਹੈ, ਜਿਸ ਦੀ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਰਾਜ ਸਮੇਂ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਅਸ਼ੋਕ ਭਾਟੀਆ ਨੇ ਕਿਹਾ ਕਿ ਫਗਵਾੜਾ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਦੇ ਵਲੰਟੀਅਰ ਹਰ ਬੂਥ ’ਤੇ ਵੋਟਰਾਂ ਨਾਲ ਘਰ-ਘਰ ਸੰਪਰਕ ਕਰਨਗੇ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਗੇ। ‘ਆਪ’ ਆਗੂਆਂ ਨੇ ਕਿਹਾ ਕਿ ਪਾਰਟੀ ਕੋਲ ਇੱਕ ਸਾਲ ਦਾ ਰਿਪੋਰਟ ਕਾਰਡ ਹੈ, ਜਿਸ ਦੇ ਆਧਾਰ ’ਤੇ ਇਹ ਜਨਤਾ ਕੋਲ ਜਾਵੇਗੀ ਜਦਕਿ ਹੋਰਨਾਂ ਪਾਰਟੀਆਂ ਕੋਲ ਅਜਿਹਾ ਕੋਈ ਮੁੱਦਾ ਨਹੀਂ ਹੈ ਜਿਸ ਦੇ ਆਧਾਰ ’ਤੇ ਉਹ ਵੋਟਾਂ ਮੰਗ ਸਕਣ। ਉਨ੍ਹਾਂ ਫਗਵਾੜਾ ਸਮੇਤ ਕਪੂਰਥਲਾ ਜ਼ਿਲ੍ਹੇ ਦੇ ਲੋਕਾਂ ਨੂੰ ਭਰੋਸਾ ਦੁਵਾਇਆ ਕਿ ਪਿਛਲੇ ਸਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਨਤਾ ਨਾਲ ਕੀਤੇ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾਣਗੇ। ਕੁਝ ਵਾਅਦੇ ਪੂਰੇ ਕਰਨ ਵਿੱਚ ਸਮਾਂ ਲੱਗ ਰਿਹਾ ਹੈ ਕਿਉਂਕਿ ਪਿਛਲੀਆਂ ਸਰਕਾਰ ਨੇ ਖਜਾਨਾ ਲੁੱਟ-ਲੁੱਟ ਕੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਸੀ। ਭਗਵੰਤ ਮਾਨ ਸਰਕਾਰ ਦਾ ਟੀਚਾ ਜਿੱਥੇ ਆਮ ਲੋਕਾਂ ਨੂੰ ਹਰ ਸੁੱਖ-ਸਹੂਲਤ ਮੁਹੱਈਆ ਕਰਵਾਉਣਾ ਹੈ, ਉੱਥੇ ਹੀ ਸੂਬੇ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨਾ ਵੀ ਸਰਕਾਰ ਦਾ ਫਰਜ਼ ਹੈ। ਜਿਸ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।

Related Articles

Leave a Comment