Home » ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ “ਵਿਸ਼ਵ ਆਬਾਦੀ ਦਿਵਸ” ਸਬੰਧੀ ਵਿਸ਼ੇਸ਼ ਪੰਦਰਵਾੜਾ

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ “ਵਿਸ਼ਵ ਆਬਾਦੀ ਦਿਵਸ” ਸਬੰਧੀ ਵਿਸ਼ੇਸ਼ ਪੰਦਰਵਾੜਾ

by Rakha Prabh
65 views
ਸਰਦੂਲਗੜ੍ਹ 27 ਜੂਨ (ਕੁਲਵਿੰਦਰ ਕੜਵਲ) ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਸਰਦੂਲਗੜ੍ਹ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਫ਼ੀਲਡ ਸਟਾਫ ਨਾਲ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਾਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ ਮਿਤੀ 27 ਜੂਨ ਤੋਂ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ “ਜਾਗਰੂਕਤਾ ਪੰਦਰਵਾੜਾ” ਅਤੇ 11 ਜੁਲਾਈ ਤੋਂ 24 ਜੁਲਾਈ ਤੱਕ “ਆਬਾਦੀ ਸਥਿਰਤਾ ਪੰਦਰਵਾੜਾ” ਮਨਾਇਆ ਜਾਵੇਗਾ।
ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਕਿਹਾ ਕਿ ਇਸ ਵਾਰ ਇਹ ਪੰਦਰਵਾੜਾ” ਆਜਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਅਸੀ ਲਈਏ ਇਹ ਸਕੰਲਪ , ਪਰਿਵਾਰ ਨਿਯੋਜਨ ਨੂੰ ਬਣਾਵਾਂਗੇ , ਖੁਸ਼ੀਆਂ ਦਾ ਵਿਕਲਪ” ਥੀਮ ਅਧੀਨ ਪਿੰਡ ਪੱਧਰ ਤੱਕ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਰਿਵਾਰ ਨਿਯੋਜਨ ਇਕ ਖੁਸ਼ਹਾਲ ਪਰਿਵਾਰ ਦੀ ਚਾਬੀ ਹੈ। ਇਸ ਲਈ ਪਰਿਵਾਰ ਨਿਯੋਜਨ ਲਈ ਸਥਾਈ ਤੇ ਅਸਥਾਈ ਨਿਯੋਜਨ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਮੌਕੇ ਸਿਹਤ ਇੰਸਪੈਕਟਰ ਹੰਸਰਾਜ ਨੇ ਕਿਹਾ ਕਿ ਲੋਕਾਂ ਨੂੰ “ਛੋਟਾ ਪਰਿਵਾਰ, ਸੁਖੀ ਪਰਿਵਾਰ” ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਯੋਗ ਜੋੜਿਆਂ ਨੁੰ ਵਿਆਹ ਤੋਂ 2 ਸਾਲ ਬਾਅਦ ਪਹਿਲਾਂ ਬੱਚਾ ਅਤੇ 2 ਬੱਚਿਆਂ ਵਿਚਕਾਰ ਤਿੰਨ ਸਾਲ ਦਾ ਫਰਕ ਰੱਖਣ ਬਾਰੇ ਸਿਹਤ ਕਰਮਚਾਰੀਆਂ, ਆਸ਼ਾ ਵੱਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 11 ਜੁਲਾਈ ਨੂੰ ਸਾਰੇ ਸਿਹਤ ਕੇਂਦਰਾਂ  ਵਿੱਚ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਵੇਗਾ।
ਸਿਹਤ ਵਿਭਾਗ ਵੱਲੋਂ  ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਇਸ ਸਬੰਧੀ ਪਿੰਡ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।
ਇਸ ਮੌਕੇ ਹੈਲਥ ਇੰਸਪੈਕਟਰ ਭੁਪਿੰਦਰ ਕੁਮਾਰ,ਜਰਨੈਲ ਸਿੰਘ,ਐਲ.ਐਚ.ਵੀ. ਹਰਪਾਲ ਕੌਰ, ਕੁਲਦੀਪ ਕੌਰ, ਸਿਮਰਜੀਤ ਕੌਰ, ਸੁੱਖਵਿੰਦਰ ਕੌਰ, ਸਿਹਤ ਕਰਮਚਾਰੀ ਗੁਰਪਾਲ ਸਿੰਘ, ਸਤਨਾਮ ਸਿੰਘ ਚਹਿਲ, ਰਵਿੰਦਰ ਸਿੰਘ ਰਵੀ ਜੀਵਨ ਸਿੰਘ ਸਹੋਤਾ, ਬਾਲਕ੍ਰਿਸ਼ਨ, ਜਸਬੀਰ ਸਿੰਘ ਆਦਿ ਹਾਜਰ ਸਨ।

Related Articles

Leave a Comment