ਹੁਸ਼ਿਆਰਪੁਰ 27 ਜੂਨ ( ਤਰਸੇਮ ਦੀਵਾਨਾ ) ਰਵਾਇਤੀ ਫ਼ਸਲੀ ਚੱਕਰ ਵਿਚੋਂ ਬਾਹਰ ਨਿਕਲ ਕੇ ਜਿਨ੍ਹਾਂ ਕਿਸਾਨਾਂ ਨੇ ਘਟ ਪਾਣੀ ਵਾਲੀਆਂ ਫਸਲਾਂ ਮੱਕੀ ਅਤੇ ਮੂੰਗੀ ਦੀ ਪੈਦਾਵਰ ਕੀਤੀ ਹੈ ਉਹਨਾਂ ਫਸਲਾਂ ਤੇ ਪੰਜਾਬ ਸਰਕਾਰ ਵੱਲੋਂ ਐਮ ਐਸ ਪੀ ਐਲਾਨੀ ਗਈ ਹੈ ਪਰ ਸਰਕਾਰੀ ਅਧਿਕਾਰੀਆਂ ਅਤੇ ਪ੍ਰਾਈਵੇਟ ਏਜੰਸੀਆਂ ਦੇ ਮਾਲਕਾਂ ਦੀ ਮਿਲੀਭੁਗਤ ਨਾਲ ਸਰਕਾਰ ਦੇ ਨੱਕ ਹੇਠ ਐਲਾਨੀ ਗਈ ਐਮ ਐਸ ਪੀ ਤੋਂ ਘੱਟ ਕੀਮਤ ਤੇ ਮੱਕੀ ਅਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਹੋ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਵੱਡੀ ਪੱਧਰ ਤੇ ਲੁੱਟ ਹੋ ਰਹੀ ਹੈ ਜਿਸ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਖ਼ਤ ਲਫਜ਼ਾਂ ਵਿੱਚ ਨਿਖੇਧੀ ਕਰਦਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਜਰਨਲ ਸਕੱਤਰ ਨੇ ਪ੍ਰੈਸ ਨੋਟ ਰਾਹੀਂ ਕੀਤਾ ਉਨ੍ਹਾਂ ਨੇ ਇਸ ਸਮੇਂ ਕਿਹਾ ਕਿ ਸਰਕਾਰ ਦੀ ਦਿਸ਼ਾ ਹੀਣ ਨੀਤੀ ਨਾਲ ਕਿਸਾਨਾਂ ਦੀ ਵੱਡੀ ਪੱਧਰ ਉਤੇ ਲੁੱਟ ਖਸੁੱਟ ਹੋ ਰਹੀ ਹੈ ਜਿਸ ਨੂੰ ਤੁਰੰਤ ਬੰਦ ਕਰਕੇ ਕਿਸਾਨਾਂ ਨੂੰ ਪੈਣ ਵਾਲੇ ਘਾਟੇ ਨੂੰ ਰੋਕਣ ਲਈ ਉੱਦਮ ਕਰਨੇ ਚਾਹੀਦੇ ਹਨ ਜੇਕਰ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪ੍ਰਾਈਵੇਟ ਏਜੰਸੀਆਂ ਵੱਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਨਾ ਕੀਤੀ ਤਾਂ ਸਰਕਾਰ ਨੂੰ ਆਉਣ ਵਾਲੇ ਸਮੇਂ ਵਿਚ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ