Home » ਨਸ਼ਿਆਂ ਦੀ ਵਰਤੋਂ ਵਿਰੋਧੀ ਅੰਤਰਰਾਸ਼ਟਰੀ ਦਿਵਸ ਮੌਕੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਸਮਾਗਮ ਆਯੋਜਿਤ।

ਨਸ਼ਿਆਂ ਦੀ ਵਰਤੋਂ ਵਿਰੋਧੀ ਅੰਤਰਰਾਸ਼ਟਰੀ ਦਿਵਸ ਮੌਕੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਸਮਾਗਮ ਆਯੋਜਿਤ।

by Rakha Prabh
9 views
 ਹੁਸ਼ਿਆਰਪੁਰ 28 ਜੂਨ ( ਤਰਸੇਮ ਦੀਵਾਨਾ ) ਹਰ ਸਾਲ 26 ਜੂਨ ਦੇ ਦਿਨ ਨੂੰ ਵਿਸ਼ਵ ਭਰ ਵਿੱਚ ਨਸ਼ਿਆਂ ਦੀ ਵਰਤੋਂ ਵਿਰੋਧੀ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸੇ ਹੀ ਸੰਬੰਧ ਵਿਚ ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾ ਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਰਾਜ ਕੁਮਾਰ, ਕੌਂਸਲਰ ਮੈਡਮ ਚਿਤਰਾ ਚੌਧਰੀ, ਮੈਡਮ ਸੁਖਪ੍ਰੀਤ, ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ, ਡਾਕਟਰ ਸੁਖਜੀਤ ਚਨਿਆਣਾ ਨੇ ਸੰਬੋਧਨ ਕੀਤਾ। ਸਮਾਗਮ ਦੇ ਅੰਤ ਵਿਚ ਬਾਹਰੋਂ ਆਏ ਪਤਵੰਤਿਆਂ ਨੂੰ ਯਾਦ ਚਿੰਨ੍ਹ ਵੀ ਭੇਂਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸ ਬਹਾਦਰ ਸਿੰਘ ਸਿੱਧੂ, ਸ ਗੁਰਪ੍ਰੀਤ ਸਿੰਘ ਪਥਿਆਲ, ਸ ਸੁਖਵਿੰਦਰ ਸਿੰਘ, ਸ ਅਮਨਦੀਪ ਸਿੰਘ, ਮੈਡਮ ਕਿਰਨ, ਸ ਜਸਪਾਲ ਸਿੰਘ ਵੀ ਹਾਜ਼ਰ ਸਨ।

Related Articles

Leave a Comment