ਕੌਹਰੀਆਂ/ਸੰਗਰੂਰ, 28 ਜੂਨ, 2023: ਕਮਿਊਨਿਟੀ ਸਿਹਤ ਕੇਂਦਰ ਕੌਹਰੀਆਂ ਵਿਖੇ ਡਾ. ਕਰਮਜੀਤ ਸਿੰਘ ਐੱਮ.ਡੀ. (ਐਕਸ ਪੀ.ਸੀ.ਐੱਸ.) ਨੇ ਸੀਨੀਅਰ ਮੈਡੀਕਲ ਅਫ਼ਸਰ ਦੇ ਤੌਰ ‘ਤੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਮੈਂਬਰਾਂ ਨੇ ਉਨ੍ਹਾਂ ਦਾ ਹਾਰਦਿਕ ਸਵਾਗਤ ਕੀਤਾ ਅਤੇ ਜੀ ਆਇਆਂ ਨੂੰ ਕਿਹਾ।
ਡਾ. ਕਰਮਜੀਤ ਸਿੰਘ ਨੇ ਅਹੁਦਾ ਸੰਭਾਲ਼ਣ ਤੋਂ ਤੁਰੰਤ ਬਾਅਦ ਸਮੂਹ ਸਟਾਫ ਮੈਂਬਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਦਿਹਾਤੀ ਇਲਾਕੇ ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਦਵਾਈਆਂ ਤੇ ਡਾਕਟਰੀ ਸੇਵਾਵਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਹਰੇਕ ਮਰੀਜ਼ ਦਾ ਚੰਗੀ ਤਰ੍ਹਾਂ ਅਤੇ ਵਧੀਆ ਇਲਾਜ ਕੀਤਾ ਜਾਵੇਗਾ। ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।