Home » ਮੇਰਾ ਮਾਣ ਸਕੀਮ ਤਹਿਤ 6 ਮਹੀਨੇ ਦੀ ਇੰਟਰਨਸ਼ਿਪ ਸਿਖਲਾਈ ਛੇਤੀ ਹੀ ਹੋਵੇਗੀ ਸ਼ੁਰੂ

ਮੇਰਾ ਮਾਣ ਸਕੀਮ ਤਹਿਤ 6 ਮਹੀਨੇ ਦੀ ਇੰਟਰਨਸ਼ਿਪ ਸਿਖਲਾਈ ਛੇਤੀ ਹੀ ਹੋਵੇਗੀ ਸ਼ੁਰੂ

by Rakha Prabh
18 views
ਸੰਗਰੂਰ, 28 ਜੂਨ, 2023: ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਆਦੇਸ਼ਾਂ ਅਨੁਸਾਰ ‘ਮੇਰਾ ਮਾਣ ਸਕੀਮ’ ਤਹਿਤ ਜੰਗਲ ਵਰਕਸ ਸਾਫਟਵੇਅਰ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਚਾਹਵਾਨ ਅਤੇ ਯੋਗ ਪ੍ਰਾਰਥੀਆਂ ਲਈ 6 ਮਹੀਨੇ ਦੀ ਇੰਟਰਨਸ਼ਿਪ ਸਿਖਲਾਈ ਸ਼ੁਰੂ ਕੀਤੀ ਜਾਣੀ ਹੈ। ਇਸ ਟ੍ਰੇਨਿੰਗ ਦੌਰਾਨ ਕੰਪਨੀ ਵੱਲੋਂ ਪ੍ਰਾਰਥੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਪ੍ਰਾਰਥੀਆਂ ਨੂੰ ਡਿਜੀਟਲ ਮਾਰਕਟਿੰਗ, ਸਾਫਟ ਸਕਿੱਲ ਅਤੇ ਜਾਬ ਮਾਰਕਿਟ ਆਦਿ ਬਾਰੇ ਜਾਣੂ ਕਰਵਾਇਆ ਜਾਵੇਗਾ। ਇਹ ਇੰਟਰਨਸ਼ਿਪ ਪ੍ਰੋਗਰਾਮ ਖ਼ਤਮ ਹੋਣ ਉਪਰੰਤ ਪ੍ਰਾਰਥੀਆਂ ਨੂੰ ਇਸ ਕੰਪਨੀ ਵਿੱਚ ਹੀ ਘੱਟੋ-ਘੱਟ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਵੇਤਨ ਤੇ ਨੌਕਰੀ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪ੍ਰਾਰਥੀਆਂ ਨੂੰ ਕਿਸੇ ਵੀ ਵਿਸ਼ੇ ਵਿੱਚ ਗਰੈਜੂਏਸ਼ਨ ਕੀਤੀ ਹੋਵੇ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਨੇੜੇ ਸੁਵਿਧਾ ਕੇਂਦਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਪਹੁੰਚ ਕੇ ਜਾਣਕਾਰੀ ਲੈ ਸਕਦੇ ਹਨ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 78890-01416 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਦਿੱਤੇ ਗਏ ਲਿੰਕ https://tinyurl.com/2p8vczc5 ਉੱਪਰ ਵੀ ਰਜਿਸਟ੍ਰੇਸ਼ਨ ਕਰ ਸਕਦੇ ਹਨ।

Related Articles

Leave a Comment