ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ/ ਸੁਖਦੇਵ ਮੋਨੂੰ) ਮੁੱਖ ਅਫ਼ਸਰ ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਦੇ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਹਰ ਪਹਿਲੂ ਤੋਂ ਤਫ਼ਤੀਸ਼ ਕਰਨ ਤੇ ਮੁਕੱਦਮਾਂ ਦੇ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲੱਬਾ ਪੁੱਤਰ ਜਸਵੰਤ ਸਿੰਘ ਵਾਸੀ ਗਲੀ ਨੰਬਰ 2, ਇੰਦਰਾ ਕਲੋਨੀ, ਮੁਸਫਤਾਬਾਦ ਬਟਾਲਾ ਰੋਡ, ਅੰਮ੍ਰਿਤਸਰ ਨੂੰ ਕਾਬੂ ਕਰ ਲਿਆ ਹੈ ਤੇ ਇਸਦੇ ਦੂਸਰੇ ਸਾਥੀ ਦੀ ਭਾਲ ਜਾਰੀ ਹੈ।
ਇਹ ਮੁਕੱਦਮਾਂ ਰਾਖੀ ਵਾਸੀ ਬਟਾਲਾ ਰੋਡ, ਅੰਮ੍ਰਿਤਸਰ ਦੇ ਬਿਆਨ ਤੇ ਮੁਕੱਦਮਾਂ ਨੰਬਰ 44 ਮਿਤੀ 26-6-2023 ਜੁਰਮ 379-ਬੀ, 34 ਭ:ਦ:, ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਵਿਖੇ ਦਰਜ਼ ਹੋਇਆ ਕਿ ਮਿਤੀ 25-6-2023 ਨੂੰ ਸਮਾਂ ਕਰੀਬ 2:30 ਪੀ.ਐਮ, ਵਜ਼ੇ ਬਿਜ਼ਲੀ ਬੰਦ ਹੋਣ ਕਾਰਨ, ਮੈਂ ਆਪਣੇ ਘਰ ਦੇ ਬਾਹਰ ਖੜੀ ਸੀ ਕਿ ਪਿੱਛੋਂ ਦੋ ਨੌਜ਼ਵਾਨ ਲੜਕੇ ਮੋਟਰਸਾਈਕਲ ਪਰ ਆਏ ਤੇ ਮੋਟਰਸਾਈਕਲ ਦੇ ਪਿੱਛੇ ਬੈਠੇ ਲੜਕੇ ਨੇ ਉਸਦਾ ਮੋਬਾਇਲ ਫ਼ੋਨ ਖੋਹ ਕੇ ਮੌਕੇ ਤੋਂ ਮੋਟਰਸਾਈਕਲ ਭਜਾ ਕੇ ਲੈ ਗਏ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕਰਕੇ ਮੁਕੱਦਮਾਂ ਵਿੱਚ ਖੋਹ ਕੀਤਾ ਮੋਬਾਇਲ ਫ਼ੋਨ ਬ੍ਰਾਮਦ ਕੀਤਾ ਜਾਵੇਗਾ। ਤਫ਼ਤੀਸ਼ ਜਾਰੀ ਹੈ।