Home » ਮੇਰਾ ਸ਼ਹਿਰ, ਮੇਰਾ ਮਾਣ ਮੁਹਿੰਮ ਤਹਿਤ ਵਾਰਡ ਨੰਬਰ 28 ਦੇ ਵਸਨੀਕਾਂ ਦੀਆਂ ਸੁਣੀਆਂ ਮੁਸ਼ਕਲਾਂ

ਮੇਰਾ ਸ਼ਹਿਰ, ਮੇਰਾ ਮਾਣ ਮੁਹਿੰਮ ਤਹਿਤ ਵਾਰਡ ਨੰਬਰ 28 ਦੇ ਵਸਨੀਕਾਂ ਦੀਆਂ ਸੁਣੀਆਂ ਮੁਸ਼ਕਲਾਂ

by Rakha Prabh
85 views
ਫਗਵਾੜਾ 28 ਜੂਨ (ਸ਼ਿਵ ਕੋੜਾ) ਮੇਰਾ ਸ਼ਹਿਰ ਮੇਰਾ ਮਾਣ ਮੁਹਿੰਮ ਤਹਿਤ ਨਗਰ ਨਿਗਮ ਫਗਵਾੜਾ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਵਾਰਡ ਨੰਬਰ 28 ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਤੋਂ ਪਹਿਲਾਂ ਮਾਨ ਸਮੇਤ ਹੋਰ ਪਤਵੰਤਿਆਂ ਦਾ ਵਾਰਡ ਵਾਸੀਆਂ ਵਲੋਂ ਬਲਬੀਰ ਠਾਕੁਰ ਅਤੇ ਉਨ੍ਹਾਂ ਦੀ ਪਤਨੀ ਪਰਵੀਨ ਠਾਕੁਰ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਮੁਹੱਲਾ ਨਿਵਾਸੀਆਂ ਨੇ ਵਿਕਾਸ ਸਬੰਧੀ ਕਈ ਸਮੱਸਿਆਵਾਂ ਨਿਗਮ ਅਧਿਕਾਰੀਆਂ ਦੇ ਸਾਹਮਣੇ ਰੱਖੀਆਂ ਜਿਹਨਾਂ ਨੂੰ ਜੋਗਿੰਦਰ ਸਿੰਘ ਮਾਨ ਨੇ ਜਲਦੀ ਹੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੀ.ਐਮ. ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਵੱਲੋਂ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਨਗਰ ਨਿਗਮ ਫਗਵਾੜਾ ਦੇ ਕਈ ਪ੍ਰੋਜੈਕਟ ਜਲਦੀ ਹੀ ਸ਼ੁਰੂ ਹੋਣ ਜਾ ਰਹੇ ਹਨ ਅਤੇ ਕਈ ਵਿਕਾਸ ਨਾਲ ਸਬੰਧਤ ਪਹਿਲਾਂ ਹੀ ਚੱਲ ਰਹੇ ਹਨ ਜੋ ਜਲਦੀ ਹੀ ਮੁਕੰਮਲ ਹੋ ਜਾਣਗੇ। ਇਸ ਮੌਕੇ ਐਕਸ.ਈ.ਐਨ. ਸ਼ਾਂਤੀ ਸਰੂਪ, ਹਰਮੇਸ਼ ਪਾਠਕ, ਕੰਵਰ, ਸਮਰਜੀਤ ਗੁਪਤਾ, ਰਾਕੇਸ਼ ਕੁਮਾਰ ਕੇਸ਼ੀ, ਵਰੁਣ ਬੰਗੜ, ਚੱਕ ਹਕੀਮ, ਸੰਨੀ ਗੁਪਤਾ, ਪਕੰਜ ਕੁਮਾਰ, ਬੀਰ ਸਿੰਘ, ਸਪਨਾ, ਅਮਰਜੀਤ ਕੌਰ, ਅਨੂ ਦੇਵੀ, ਸ੍ਰਿਸਟਾ, ਮਾਇਆ, ਜੈਕੀ ਸਮੇਤ ਨਿਗਮ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜਰ ਸਨ।

Related Articles

Leave a Comment