Home » ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

by Rakha Prabh
135 views

ਜ਼ੀਰਾ/ ਫਿਰੋਜ਼ਪੁਰ 29( ਜੂਨ ਗੁਰਪ੍ਰੀਤ ਸਿੰਘ ਸਿੱਧੂ)  :- ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਨਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਫਿਰੋਜ਼ਪੁਰਫਾਜ਼ਿਲਕਾਸ੍ਰੀ ਮੁਕਤਸਰ ਸਾਹਿਬਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜੋ ਯੁਵਕ ਫੌਜ਼ਸੀ.ਆਰ.ਪੀ.ਐਫ਼.ਬੀ.ਐਸ.ਐਫ਼.ਨੇਵੀਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨਉਨ੍ਹਾਂ ਯੁਵਕਾਂ ਨੂੰ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਫਿ਼ਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ । ਉਹ ਯੁਵਕ ਸਵੇਰੇ 07.30 ਵਜੇ ਤੋਂ 11.00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀਰਿਜਲਟ ਦੀ ਇੱਕ ਕਾਪੀਦਸਵੀਂ ਦਾ ਅਸਲ ਸਰਟੀਫਿਕੇਟਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਜ਼ੋ ਯੁਵਕ ਬਾਰਵੀਂ ਪਾਸ ਹਨ ਉਹ ਬਾਰਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ,  ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋਇੱਕ ਕਾਪੀ ਇੱਕ ਪੈੱਨਖਾਣਾ ਖਾਣ ਲਈ ਬਰਤਨ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰਪੈਰਾ ਮਿਲਟਰੀ ਫੋਰਸਾਂ/ ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।ਇਸ ਸਬੰਧੀ ਵਧੇਰੇ ਜਾਣਕਾਰੀ ਲਈ 83601-63527, 78891-75575 ਅਤੇ 94639-0353 ਮੋਬਾਈਲ ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

Related Articles

Leave a Comment