Home » ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੀ ਸੁਰੱਖਿਆ ਲਈ ਲਗਾਏ ਜਾਣਗੇ ਸੀ.ਸੀ.ਟੀ.ਵੀ. ਕੈਮਰੇ: ਰਣਬੀਰ ਭੁੱਲਰ

ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੀ ਸੁਰੱਖਿਆ ਲਈ ਲਗਾਏ ਜਾਣਗੇ ਸੀ.ਸੀ.ਟੀ.ਵੀ. ਕੈਮਰੇ: ਰਣਬੀਰ ਭੁੱਲਰ

ਸੀ.ਸੀ.ਟੀ.ਵੀ. ਕੈਮਰਿਆ ਰਾਹੀਂ ਸਮਾਜ ਵਿਰੋਧੀ ਅਨਸਰਾਂ, ਟ੍ਰੈਫਿਕ ਤੇ ਹੋਵੇਗੀ ਖਾਸ ਨਜ਼ਰ

by Rakha Prabh
10 views

ਕੈਮਰੇ ਲਗਾਉਣ ਲਈ ਕਮੇਟੀ ਦਾ ਕੀਤਾ ਗਠਨ, ਜਲਦ ਹੀ ਟੈਂਡਰ ਪ੍ਰੀਕਿਰਿਆ ਹੋਵੇਗੀ ਸ਼ੁਰੂ

ਫਿਰੋਜ਼ਪੁਰ, 28 ਜੂਨ 2023.

          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਤਰੱਕੀ ਦੇ ਰਾਹਾਂ ਤੇ ਤੁਰ ਰਿਹਾ ਹੈ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿੱਚ ਪਹਿਲਾਂ ਨਾਲੋਂ ਕਾਫੀ ਸੁਧਾਰ ਆਇਆ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸੁਰੱਖਿਆ ਦੇ ਮੱਦੇਨਜ਼ਰ ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕੀਤਾ। ਇਸ ਵਿਸ਼ੇਸ਼ ਪ੍ਰਾਜੈਕਟ ਲਈ ਉਨ੍ਹਾਂ ਨੇ ਖਾਸ ਤੌਰ ਤੇ ਮੈਂਬਰ ਰਾਜ ਸਭਾ ਸ੍ਰੀ ਸੰਦੀਪ ਪਾਠਕ ਜੀ ਦਾ ਧੰਨਵਾਦ ਕੀਤਾ।

          ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਐਸ.ਐਸ.ਪੀ. ਫਿਰੋਜ਼ਪੁਰ ਦੀ ਅਗਵਾਈ ਹੇਠ ਫਿਰੋਜ਼ਪੁਰ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਵਿੱਚ ਪਹਿਲਾਂ ਨਾਲੋਂ ਬਹੁਤ ਸੁਧਾਰ ਹੋਇਆ ਹੈ ਅਤੇ ਸ਼ਹਿਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਉਣ ਵਿੱਚ ਕਾਫੀ ਜ਼ਿਆਦਾ ਮੱਦਦ ਮਿਲੇਗੀ। ਉਨ੍ਹਾਂ ਦੱਸਿਆ ਇਹ ਕੈਮਰੇ ਲਗਭਗ 80 ਪੁਆਇੰਟਾਂ ਤੇ ਲਗਾਏ ਜਾਣਗੇ। ਇਸ ਕੰਮ ਲਈ ਕਮੇਟੀ ਬਣਾ ਦਿੱਤੀ ਗਈ ਹੈ ਜੋ ਪੂਰੀ ਪਾਰਦਰਸ਼ਤਾ ਨਾਲ ਆਪਣਾ ਕੰਮ ਕਰੇਗੀ ਅਤੇ ਬਕਾਇਦਾ ਇਸ ਕੰਮ ਲਈ ਟੈਂਡਰ ਹੋਵੇਗਾ ਜੋ ਬਿਲਕੁਲ ਪਾਰਦਰਸ਼ੀ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਊਧਮ ਸਿੰਘ ਚੌਂਕ ਤੋਂ ਲੈ ਕੇ ਰੇਲਵੇ ਪੁਲ ਤੱਕ ਲੋਹੇ ਦੀ ਗਰਿੱਲ ਲਗਾਉਣ ਦਾ ਕੰਮ ਵੀ ਛੇਤੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਸੜਕੀ ਆਵਾਜਾਈ ਸੁਖਾਲੀ ਹੋ ਸਕੇ।

          ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਮਿਸ. ਅਨਮੋਲ ਗਗਨ ਮਾਨ ਜੀ ਫਿਰੋਜ਼ਪੁਰ ਦੇ ਦੌਰੇ ਤੇ ਆਏ ਸਨ ਅਤੇ ਫਿਰੋਜ਼ਪੁਰ ਲਈ ਕਈ ਪ੍ਰਾਜੈਕਟਾਂ ਦੇ ਨਹੀਂ ਪੱਥਰ ਰੱਖ ਕੇ ਗਏ ਸਨ। ਉਨ੍ਹਾਂ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਦੀ ਸ਼ਹਿ ਤੇ ਇਕ ਅਖਬਾਰ ਤੇ ਪੱਤਰਕਾਰ ਨੇ ਝੂਠੀ ਖਬਰ ਲਗਾਈ ਕਿ ਕੈਬਨਿਟ ਮੰਤਰੀ ਉਨ੍ਹਾਂ ਨੂੰ ਜਾਣਦੇ ਨਹੀਂ ਜੋ ਕਿ ਬਿਲਕੁਲ ਗਲਤ ਮਨਘੜਤ ਖਬਰ ਲਗਾਈ ਹੈ ਜਦਕਿ ਉਹ ਪਾਰਟੀ ਦੇ ਵਲੰਟੀਅਰ ਹੁੰਦੇ ਹੋਏ ਪਹਿਲਾਂ ਤੋਂ ਹੀ ਇਕ ਦੂਜੇ ਨੂੰ ਜਾਣਦੇ ਹਨ ਅਤੇ ਹਲਕੇ ਦੀਆਂ ਮੁਸ਼ਕਲਾਂ ਅਤੇ ਹੋਣ ਵਾਲੇ ਕੰਮਾਂ ਸਬੰਧੀ ਉਹ ਕਈ ਵਾਰ ਕੈਬਨਿਟ ਮੰਤਰੀ ਨੂੰ ਮਿਲ ਚੁੱਕੇ ਹਨ ਅਤੇ ਉਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਹੋਣ ਵਾਲੇ ਵਿਕਾਸ ਕੰਮਾਂ ਲਈ ਹਰ ਤਰ੍ਹਾਂ ਦੀ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਮਿਸ. ਅਨਮੋਲ ਗਗਨ ਮਾਨ ਵੱਲੋਂ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਇਸ ਲਈ ਉਹ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਦੇ ਦਿਲੋ ਧੰਨਵਾਦੀ ਹਨ।

          ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਸਰਕਾਰ ਵਿੱਚ ਕਿਸੇ ਵਰਗ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਫਿਰੋਜ਼ਪੁਰ ਵਿੱਚ ਆਪਸੀ ਭਾਈਚਾਰਾ, ਸੱਭਿਆਚਾਰਕ ਸਾਂਝ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਨੇ ਉਨ੍ਹਾਂ ਦਾ ਫਰਜ਼ ਹੈ ਇਸ ਲਈ ਲੋਕਾਂ ਨੇ ਉਮੀਦ ਨਾਲ ਵੋਟਾਂ ਪਾ ਕੇ ਉਨ੍ਹਾਂ ਨੂੰ ਚੁਣਿਆ ਹੈ ਉਹ ਉਨ੍ਹਾਂ ਦੀਆਂ ਨੇਕ ਉਮੀਦਾਂ ਤੇ ਖਰਾ ਉਤਰਨਗੇ।

Related Articles

Leave a Comment