Home » ਅੱਠਵੀਂ ਸ਼੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਲਈ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ

ਅੱਠਵੀਂ ਸ਼੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਲਈ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ

ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

by Rakha Prabh
28 views

ਮਾਨਸਾ, 28 ਜੂਨ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ
ਰਿਸ਼ੀਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ
ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਠਵੀਂ ਸ਼੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਦੀਆਂ
ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100
ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਵਾਇਸ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ,
ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਠਵੀਂ ਸ਼੍ਰੇਣੀ
ਜੁਲਾਈ-2023 ਦੀ ਰੀ-ਅਪੀਅਰ ਦੀਆਂ ਪ੍ਰੀਖਿਆਵਾਂ 04 ਜੁਲਾਈ 2023 ਤੋਂ 15
ਜੁਲਾਈ 2023 ਤੱਕ ਸਵੇਰੇ ਦੇ ਸੈਸ਼ਨ ਵਿਚ ਬੋਰਡ ਵੱਲੋਂ ਤਹਿਸੀਲ ਪੱਧਰ ’ਤੇ ਸਥਾਪਿਤ
ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ)
ਸਰਦੂਲਗੜ੍ਹ (ਮਾਨਸਾ)(ਬ-1), ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ (ਮਾਨਸਾ), ਸਰਕਾਰੀ
ਸੈਕੰਡਰੀ ਸਕੂਲ (ਲੜਕੇ), ਮਾਨਸਾ ਵਿਖੇ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿਚ ਕਿਸੇ ਵੀ
ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣਾ, ਕਿਸੇ ਵੀ
ਵਿਅਕਤੀ ਵੱਲੋਂ ਨਾਅਰੇ ਲਗਾਉਣਾ, ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ
ਮਨਾਹੀ ਦੇ ਹੁਕਮ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ
ਨਿਰਵਿਘਨ/ਨਕਲ ਰਹਿਤ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਪਰੋਕਤ ਪ੍ਰੀਖਿਆ ਦੇ
ਸਹੀ ਸੰਚਾਲਣ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ, ਨਕਲ ਦੀ ਰੋਕਥਾਮ, ਅਮਨ ਤੇ ਕਾਨੂੰਨ ਦੀ
ਵਿਵਸਥਾ ਬਰਕਰਾਰ ਰੱਖਣਾ ਜ਼ਰੂਰੀ ਹੈ।
ਇਹ ਹੁਕਮ 04 ਜੁਲਾਈ ਤੋਂ 15 ਜੁਲਾਈ, 2023 ਤੱਕ ਲਾਗੂ ਰਹੇਗਾ।

Related Articles

Leave a Comment