ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ) ਈਦ-ਉਲ-ਅਜ਼ਹਾ ਦੇ ਮੁਬਾਰਕ ਅਵਸਰ ਤੇ ਪਰਮਿੰਦਰ ਸਿੰਘ ਭੰਡਾਲ, ਡੀ.ਸੀ.ਪੀ ਲਾਅ-ਐਂਡ ਆਰਡਰ, ਅੰਮ੍ਰਿਤਸਰ ਅਤੇ ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫ਼ਸਰ ਥਾਣਾ ਡੀ-ਡਵੀਜ਼ਨ, ਅੰਮ੍ਰਿਤਸਰ ਵੱਲੋਂ ਮਸਜਿਦ ਮੌਲਾ ਬਖਸ਼ ਬਾਜ਼ਾਰ, ਸੀਕਰੀਬੰਦਾ, ਅੰਮ੍ਰਿਤਸਰ ਵਿਖੇ ਪਹੁੰਚ ਕੇ ਮੁਲਾਨਾ ਸ਼ਾਹੀਦ ਅਹਿਮਦ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ ਪਿਆਰ ਤੇ ਮੁਹੱਬਤ ਦਾ ਪ੍ਰਤੀਕ ਹੈ। ਇਸ ਤੋਂ ਇਲਾਵਾਂ ਜਾਮਾਂ ਮਸਜਿਦ ਖੈਰੂਦੀਨ, ਹਾਲ ਗੇਟ, ਅੰਮ੍ਰਿਤਸਰ ਵਿਖੇ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫ਼ਸਰ ਥਾਣਾ ਈ-ਡਵੀਜ਼ਨ, ਅੰਮ੍ਰਿਤਸਰ ਤੇ ਪੁਲਿਸ ਕਰਮਚਾਰੀ ਇੱਕ ਦੂਸਰੇ ਦੇ ਗਲ਼ੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੰਦੇ ਹੋਏ।