ਜ਼ੀਰਾ/ ਫਿਰੋਜ਼ਪੁਰ 29 ਜੂਨ ( ਗੁਰਪ੍ਰੀਤ ਸਿੰਘ ਸਿੱਧੂ) ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਦਾ ਜੀਜਾ ਸੁਨੀਲ ਕੁਮਾਰ ਨੀਲੂ ਬਜਾਜ,ਭੈਣ ਸੀਮਾ ਬਜਾਜ ਅਤੇ ਭਾਣਜਾ ਨਮਨ ਬਜਾਜ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸਾਮਿਲ ਹੋ ਗਿਆ। ਜਿਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਮੁੱਚੇ ਦੇਸ਼ ਦੇ ਅਵਾਮ ਦੀ ਰਾਖੀ ਕਰਨ ਵਾਲੀ ਪਾਰਟੀ ਹੈ ਅਤੇ ਸਰਬ ਧਰਮ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਵਰਕਰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੇ ਰਹੇ ਹਨ। ਇਸ ਮੌਕੇ ਸ਼ਾਮਿਲ ਹੌਣ ਮੌਕੇ ਆਪ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਜੀਜਾ ਸੁਨੀਲ ਕੁਮਾਰ ਨੀਲੂ ਬਜਾਜ, ਭੈਣ ਸੀਮਾ ਬਜਾਜ ਅਤੇ ਭਾਣਜੇ ਨਮਨ ਬਜਾਜ ਨੇ ਆਪ ਵਿਧਾਇਕ ਨਰੇਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਮਾਰੂ ਦੱਸਿਆ ਪਾਰਟੀ ਛੱਡਣ ਦਾ ਕਾਰਨ ਦੱਸਿਆ।