ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਦੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਪ੍ਰੇਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਚੌਂਕ ਖੰਡੇਵਾਲਾ, ਮਹਿਤਾ ਰੋਡ ਵਿਖੇ ਵਹੀਕਲਾਂ ਦੀ ਚੈਕਿੰਗ ਕਰਦੇ ਸਮੇਂ ਦੋਸ਼ੀ ਬਿਕਰਮਜੀਤ ਸਿੰਘ ਉਰਫ਼ ਬਿੱਕਾ ਪੁੱਤਰ ਬੀਰ ਸਿੰਘ ਵਾਸੀ ਪਿੰਡ ਬਛੱਬਰਪੁਰਾ, ਜਿਲ੍ਹਾ ਤਰਨ-ਤਾਰਨ ਨੂੰ ਸਮੇਤ ਇੱਕ ਚੋਰੀਂ ਦੇ ਮੋਟਰਸਾਈਕਲ ਕਾਬੂ ਕੀਤਾ ਗਿਆ। ਇਸ ਤੇ ਮੁਕੱਦਮਾ ਨੰਬਰ 152 ਮਿਤੀ 25-06-2023 ਜੁਰਮ 379,411 ਭ:ਦ:, ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਦਰਜ ਕੀਤਾ ਸੀ। ਪੁੱਛਗਿੱਛ ਦੌਰਾਨ ਇਸਦੀ ਨਿਸ਼ਾਨਦੇਹੀ ਤੇ ਤਿੰਨ ਚੋਰੀਂ ਦੇ ਮੋਟਰਸਾਈਕਲ ਅਤੇ ਇੱਕ ਸਕੂਟਰ ਹੋਰ ਬ੍ਰਾਮਦ ਕੀਤਾ ਗਿਆ ਸੀ।
ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕਰਨ ਤੇ ਗ੍ਰਿਫਤਾਰ ਦੋਸ਼ੀ ਦੇ ਇੰਕਸ਼ਾਫ ਪਰ ਇਸਦੇ ਇੱਕ ਹੋਰ ਸਾਥੀ ਸੁਖਦੇਵ ਸਿੰਘ ਉਰਫ਼ ਵਿੱਕੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਬਛੱਬਰਪੁਰਾ, ਤਰਨ-ਤਾਰਨ ਨੂੰ ਕਾਬੂ ਕਰਕੇ ਇਸ ਪਾਸੋਂ ਇੱਕ ਚੋਰੀ ਦਾ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ ਹੈ ਤੇ ਤਫਤੀਸ਼ ਜਾਰੀ ਹੈ।