Home » ਸਿਹਤ ਵਿਭਾਗ ਵੱਲੋਂ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਭਾ ਆਯੋਜਿਤ

ਸਿਹਤ ਵਿਭਾਗ ਵੱਲੋਂ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਭਾ ਆਯੋਜਿਤ

ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਸਪਤਾਹ ਦੌਰਾਨ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ

by Rakha Prabh
29 views

ਪੀ.ਸੀ.ਪੀ.ਐਨ.ਡੀ.ਟੀਐਕਟ ਲਾਗੂ ਕਰਵਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ

ਫਿਰੋਜ਼ਪੁਰ, 30 ਜੂਨ 2023 :

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਰਬਨ ਪੀ.ਐਚ.ਸੀ. ਫਿਰੋਜ਼ਪੁਰ ਕੈਂਟ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਭਾ ਦਾ ਆਯੋਜਨ ਕੀਤਾ ਗਿਆ।

ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਆਬਾਦੀ ਪੰਦਰਵਾੜੇ ਦੌਰਾਨ ਮੈਡੀਕਲ ਅਫਸਰ ਡਾ. ਐਸੀਨ ਗੁਪਤਾ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਸਿਹਤ ਕੇਂਦਰਾਂ ਵਿਖੇ ਪਰਿਵਾਰ ਨਿਯੋਜਨ ਸਬੰਧੀ ਮੁਫਤ ਮਸ਼ਵਰਾ ਅਤੇ ਸੰਤਾਨ ਸੰਜਮ ਦੇ ਵੱਖ-ਵੱਖ ਪ੍ਰਕਾਰ ਦੇ ਸਾਧਨ ਮੁਫਤ ਉਪਲੱਬਧ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦੋ ਬੱਚਿਆਂ ਵਿਚਕਾਰ ਘੱਟੋ-ਘੱਟ ਤਿੰਨ ਸਾਲ ਦਾ ਅੰਤਰ ਹੋਣਾ ਬਹੁਤ ਜ਼ਰੂਰੀ ਹੈ। ਜੋ ਕਿ ਔਰਤ ਅਤੇ ਬੱਚਿਆਂ ਦੀ ਸਿਹਤ ਲਈ ਅਹਿਮ ਹੈ। ਉਨਾਂ ਅੱਗੇ ਦੱਸਿਆ ਕਿ ਜਿੱਥੇ ਵਿਭਾਗ ਵੱਲੋਂ ਬੱਚਿਆਂ ਵਿੱਚ ਵਕਫਾ ਰੱਖਣ ਲਈ ਨਿਰੋਧ, ਕਾਪਰ-ਟੀ, ਛਾਇਆ ਗੋਲੀ ਅਤੇ ਅੰਤਰਾ ਟੀਕਾ ਆਦਿ ਸਾਧਨ ਮੁਫਤ ਉਪਲੱਬਧ ਕਰਵਾਏ ਜਾਂਦੇ ਹਨ। ਉੱਥੇ ਪਰਿਵਾਰ ਪੂਰਾ ਹੋਣਾ ਤੇ ਪਰਿਵਾਰ ਨਿਯੋਜਨ ਦੇ ਸਥਾਈ ਤਰੀਕੇ ਨਸਬੰਦੀ ਅਤੇ ਨਲਬੰਦੀ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਇਹਨਾਂ ਸਥਾਈ ਤਰੀਕਿਆਂ ਨੂੰ ਅਪਣਾਉਣ ਵਾਲੇ ਲਾਭਪਾਤਰੀਆਂ ਨੂੰ ਨਗਦ ਉਤਸ਼ਾਹਿਤ ਰਾਸ਼ੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਪਰਿਵਾਰਕ ਵਿਉਂਤਬੰਦੀ ਅਪਣਾਉਣ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ ਨੇ ਕਿਹਾ ਕਿ 26 ਜੂਨ ਤੋਂ 1 ਜੁਲਾਈ 2023 ਤੱਕ ਮਾਈਗ੍ਰੇਟਰੀ ਆਬਾਦੀ ਦੇ 0 ਤੋਂ 5 ਸਾਲ ਤੱਕ ਦੇ ਬੱਚਿਆ ਦਾ ਵਿਸ਼ੇਸ਼ ਟੀਕਾਕਰਨ ਕੀਤਾ ਜਾ ਰਿਹਾ ਹੈ, ਇਸ ਲਈ ਕੋਈ ਵੀ ਲਾਭਪਾਤਰੀ ਲੋੜੀਂਦੇ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬੱਚੇ ਦੇ ਜਨਮ ਤੋਂ ਲੈ ਕੇ ਸਕੂਲਾਂ ਵਿਚ 16 ਸਾਲ ਦੀ ਉਮਰ ਦੇ ਵਿਦਿਆਰਥੀਆਂ ਦਾ ਮੁਫਤ ਟੀਕਾਕਰਣ ਕੀਤਾ ਜਾਂਦਾ ਹੈ। ਇਹ ਬੱਚਿਆਂ ਨੂੰ ਕਈ ਮਾਰੂ ਰੋਗ ਜਿਵੇਂ ਟੀ.ਬੀ., ਕਾਲਾ ਪੀਲੀਆ, ਦਿਮਾਗੀ ਰੇਸ਼ਾ, ਗਲਘੋਟੂ, ਕਾਲੀ ਖੰਘ, ਨਿਮੋਨੀਆ, ਦਸਤ ਰੋਗ, ਖਸਰਾ- ਰੁਬੇਲਾ ਅਤੇ ਟੈਟਨਸ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦਾ ਟੀਕਾਕਰਣ ਵਿਭਾਗ ਵੱਲੋਂ ਮੁਫਤ ਕੀਤਾ ਜਾਂਦਾ ਹੈ। ਸਿਹਤ ਵਿਭਾਗ ਵੱਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਲਾਗੂ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਐਕਟ ਦੀ ਕਿਸੇ ਵੀ ਤਰ੍ਹਾਂ ਨਾਲ ਉਲੰਘਣਾ ਨਾ ਹੋ ਸਕੇ, ਇਸ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ `ਤੇ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਅਤੇ ਸਕੈਨਿੰਗ ਸੈਂਟਰਾਂ ਅਤੇ ਹਸਪਤਾਲਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗਰਭ ਵਿਚ ਬੱਚੇ ਦਾ ਲਿੰਗ ਨਿਰਧਾਰਨ ਟੈਸਟ ਕਰਵਾਉਣਾ ਕਾਨੂੰਨੀ ਤੌਰ ‘ਤੇ ਸਜਾ ਯੋਗ ਹੈ।

ਸਿਹਤ ਵਿਭਾਗ ਦੇ ਬੁਲਾਰੇ ਨੇ ਕਿਹਾ ਵਿਭਾਗ ਵੱਲੋ ਜਨਨੀ ਸ਼ਿਸ਼ੂ ਸੁਰਕਸ਼ਾ ਪ੍ਰੋਗਰਾਮ ਅਧੀਨ ਸਰਕਾਰੀ ਹਸਪਤਾਲਾਂ ਵਿੱਖੇ ਜਣੇਪੇ ਦੌਰਾਨ ਮੁਫ਼ਤ ਦਵਈਆਂ, ਮੁਫ਼ਤ ਜਾਂਚ ਅਤੇ ਮੁਫ਼ਤ ਖਾਣਾ ਉਪਲੱਬਧ ਕਰਵਾਇਆ ਜਾਂਦਾ ਹੈ। ਇਸ ਤਰ੍ਹਾਂ ਹੀ ਕੰਜਕਾਂ ਦੀ ਸਾਂਭ ਸਕੀਮ ਤਹਿਤ ਪੰਜਾਬ ਦੇ ਸਰਕਾਰੀ ਹਸਪਤਲਾਂ ਵਿਖੇ ਇੱਕ ਸਾਲ ਤੱਕ ਤੋਂ ਲੜਕੀਆਂ ਅਤੇ 05 ਸਾਲ ਤੱਕ ਦੀਆਂ ਦਾ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਸਟਾਫ ਨਰਸ ਕ੍ਰਿਸ਼ਨਾ, ਏ.ਐਨ.ਐਮ. ਪਰਮਜੀਤ, ਰਮਨ ਸਿੰਘ ਅਤੇ ਹੋਰ ਹਾਜ਼ਰ ਸਨ।

Related Articles

Leave a Comment