Home » ਮੇਲੇ ਦੌਰਾਨ ਵਰਲਡ ਹਿਊਮਨ ਰਾਈਟਸ ਕੌਂਸਲ ਦੇ ਨੈਸ਼ਨਲ ਵਾਈਸ ਪ੍ਰੈਜੀਡੈਂਟ ਰੁਪੇਸ਼ ਧਵਨ ਸਨਮਾਨਿਤ

ਮੇਲੇ ਦੌਰਾਨ ਵਰਲਡ ਹਿਊਮਨ ਰਾਈਟਸ ਕੌਂਸਲ ਦੇ ਨੈਸ਼ਨਲ ਵਾਈਸ ਪ੍ਰੈਜੀਡੈਂਟ ਰੁਪੇਸ਼ ਧਵਨ ਸਨਮਾਨਿਤ

by Rakha Prabh
22 views
ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ) ਧੰਨ-ਧੰਨ ਬਾਬਾ ਗੌਂਸ ਪਾਕ ਡੇਰਾ ਬਾਬਾ ਲੱਖ ਦਾਤਾ ਜੀ ਵੈਲਫ਼ੇਅਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਉਰਸ ਮੁਬਾਰਕ ਮੇਲਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੇਲੇ ਵਿੱਚ ਪੀਰ ਬਾਬਾ ਮੇਸ਼ੀ ਸ਼ਾਹ, ਗਾਇਕ ਰਵੀ ਲਾਡਲਾ, ਗਾਇਕ ਮਾਸ਼ਾ ਅਲੀ, ਅਸ਼ੋਕ ਤਲਵਾਰ ਚੇਅਰਮੈਨ ਇੰਸਪਰੂਵਮੈਂਟ ਟਰੱਸਟ ਆਦਿ ਤੋਂ ਇਲਾਵਾਂ ਵਰਲਡ ਹਿਊਮਨ ਰਾਈਟਸ ਕੌਂਸਲ ਦੇ ਨੈਸ਼ਨਲ ਵਾਈਸ ਪ੍ਰੈਜੀਡੈਂਟ ਰੁਪੇਸ਼ ਧਵਨ ਵੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੇਲੇ ਦੇ ਪ੍ਰਬੰਧਕ ਤੇ ਪ੍ਰਧਾਨ ਬੰਟੀ ਪਹਿਲਵਾਨ ਵੱਲੋਂ ਸਾਰੀਆਂ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮਹਿੰਦੀ ਰਸਮ ਅਦਾ ਕਰਨ ਤੋਂ ਬਾਅਦ ਬਾਬਾ ਜੀ ਦੀ ਮਹਿਮਾਂ ਦਾ ਗੁਣਗਾਣ ਕੀਤਾ ਗਿਆ। ਰੁਪੇਸ਼ ਧਵਨ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ’ਤੇ ਯਾਦਗਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਵਰਲਡ ਹਿਊਮਨ ਰਾਈਟਸ ਕੌਂਸਲ ਦੇ ਨੈਸ਼ਨਲ ਵਾਈਸ ਪ੍ਰੈਜੀਡੈਂਟ ਰੁਪੇਸ਼ ਧਵਨ ਨੇ ਸਾਰਿਆਂ ਨੂੰ ਮੇਲੇ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ ਅਤੇ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿੰਦਿਆਂ ਖੇਡਾਂ ਅਤੇ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਬੰਟੀ ਪਹਿਲਵਾਨ ਤੋਂ ਇਲਾਵਾ ਧੀਰਜ ਕੱਕੜ, ਗਗਨ, ਹਰਿੰਦਰ ਸਚਦੇਵਾ ਆਦਿ ਹਾਜ਼ਰ ਸਨ।

Related Articles

Leave a Comment