।ਜ਼ੀਰਾ ਫਿਰੋਜ਼ਪੁਰ 1 ਜੁਲਾਈ (ਗੁਰਪ੍ਰੀਤ ਸਿੰਘ ਸਿੱਧੂ)
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਸਕੱਤਰ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਪਿੰਡ ਮਰਖਾਈ ਵਿਖੇ ਹੋਈ। ਇਸ ਮੌਕੇ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲਾ ਪ੍ਰਧਾਨ ਇਕਬਾਲ ਸਿੰਘ ਸੱਪਾਵਾਲੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੱਕੀ ਅਤੇ ਮੂੰਗੀ ਦੀ ਫ਼ਸਲ ਦੇ ਜੋ ਭਾਅ ਸਰਕਾਰ ਨੇ ਤੈਅ ਕੀਤੇ ਹਨ ਵਪਾਰੀ ਵਰਗ ਇੱਕ ਤੋਂ ਦੋ ਹਜ਼ਾਰ ਰੁਪਏ ਮਿਥੇ ਮੁਲ ਤੋਂ ਘੱਟ ਖ੍ਰੀਦ ਕਰਕੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਮੱਕੀ ਅਤੇ ਮੂੰਗੀ ਦੀ ਫ਼ਸਲ ਲੈਕੇ ਆ ਰਹੇ ਕਿਸਾਨ ਨਾਲ ਹੋ ਰਹੇ ਅਤਿਆਚਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਨਿਸ਼ਚਿਤ ਕੀਤੇ ਮੁਲ ਤੇ ਫ਼ਸ…