ਅੰਮ੍ਰਿਤਸਰ 1 ਜੁਲਾਈ ( ਰਣਜੀਤ ਸਿੰਘ ਮਸੌਣ) ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਨਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਅੰਮ੍ਰਿਤਸਰ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਨੇ ਧਰਮ ਸਿੰਘ ਮਾਰਕਿਟ ਦੇ ਦੁਕਾਨਦਾਰਾਂ ਦੀਆ ਮੁਸਕਲਾਂ ਸੁਣਨ ਸਮੇਂ ਕੀਤਾ। ਉਨਾਂ ਕਿਹਾ ਕਿ ਕੇ ਦੁਕਾਨਦਾਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ਤੇ ਮੁਸਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਬਿਜਲੀ ਪਾਣੀ ਸੀਵਰੇਜ ਦੀਆ ਮੁਸਕਲਾਂ ਨੂੰ ਹੱਲ ਕਰਨ ਲਈ ਸੰਬੰਧਤ ਅਧਿਕਾਰੀਆ ਨੂੰ ਨਿਰਦੇਸ਼ ਦੇ ਦਿੱਤੇ ਹਨ।
ਵਿਧਾਇਕ ਗੁਪਤਾ ਨੇ ਕਿਹਾ ਕੇ ਪਿਛਲੇ ਦਿਨੀਂ ਤੇਜ਼ ਹਨੇਰੀ ਕਾਰਨ ਬਿਜਲੀ ਦੇ ਪੋਲ ਡਿੱਗ ਗਏ ਸਨ ਜਿਸ ਕਰਕੇ ਬਿਜ਼ਲੀ ਦੀ ਸਮੱਸਿਆਂ ਹੋਈ ਸੀ ਪ੍ਰੰਤੂ ਹੁਣ ਬਿਜ਼ਲੀ ਦੀ ਸਪਲਾਈ ਪੂਰੀ ਠੀਕ ਹੈ। ਉਨਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਤੇ ਕਰਮਚਾਰੀ ਪ੍ਰਸੰਸਾ ਦੇ ਹੱਕਦਾਰ ਹਨ ਜਿਨਾਂ ਨੇ ਏਨੀ ਗਰਮੀ ਵਿੱਚ ਵੀ ਬਿਜਲੀ ਦੀ ਸਪਲਾਈ ਨੂੰ ਜਾਰੀ ਰਖਿਆ ਹੈ। ਇਸ ਮੌਕੇ ਦੀਪਕ ਚੱਢਾ, ਦੀਪਕ ਬੱਗਾ, ਵਿੱਕੀ ਲੰਬੂ, ਸੁਦੇਸ਼ ਕੁਮਾਰ, ਅਸਲ ਬੱਤਰਾ, ਰਾਜੀਵ ਕੁਮਾਰ, ਰਾਮ ਪਾਲੀ ਮਹਿਰਾ ਅਤੇ ਜੁਗਲ ਗੁਪਤਾ ਹਾਜ਼ਰ ਸਨ।