Home » ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰਾਂਗੇ- ਮੁੱਖ ਸਕੱਤਰ

ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰਾਂਗੇ- ਮੁੱਖ ਸਕੱਤਰ

ਵੱਡੀ ਜਿੰਮੇਵਾਰੀ ਮਿਲਣ ਉੱਤੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਪਰਿਵਾਰ ਸਮੇਤ ਨਤਮਸਤਕ ਹੋਏ ਅਨੁਰਾਗ ਵਰਮਾ

by Rakha Prabh
17 views

ਸਰਬਤ ਦੇ ਭਲੇ ਲਈ ਕੀਤੀ ਅਰਦਾਸ

ਅੰਮਿ੍ਤਸਰ, 1 ਜੁਲਾਈ ( ਰਣਜੀਤ ਸਿੰਘ ਮਸੌਣ) ਮੁੱਖ ਸਕੱਤਰ ਪੰਜਾਬ ਦੀ ਅਹਿਮ ਜ਼ਿੰਮੇਵਾਰੀ ਸੰਭਾਲਣ ਤੋਂ ਕੁੱਝ ਹੀ ਘੰਟਿਆਂ ਬਾਅਦ ਸ੍ਰੀ ਅਨੁਰਾਗ ਵਰਮਾ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਪਹੁੰਚ ਕੇ ਪਰਮਾਤਮਾ ਦਾ ਧੰਨਵਾਦ ਕਰਦੇ ਹੋਏ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਅਸ਼ੀਰਵਾਦ ਲਿਆ। ਜਿ਼ਲ੍ਹਾ ਪ੍ਸਾਸ਼ਨ ਵੱਲੋਂ ਅੰਮਿ੍ਤਸਰ ਆਮਦ ਮੌਕੇ ਗਰਮਜੋਸ਼ੀ ਨਾਲ ਮੁੱਖ ਸਕੱਤਰ ਪੰਜਾਬ ਨੂੰ ਜੀ ਆਇਆਂ ਨੂੰ ਕਿਹਾ ਗਿਆ ਅਤੇ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਰਸਮੀ ਤੌਰ ਉੱਤੇ ਸਵਾਗਤ ਕੀਤਾ। ਸ੍ਰੀ ਵਰਮਾ ਦੇ ਨਾਲ ਉਨ੍ਹਾਂ ਦੇ ਧਰਮਪਤਨੀ ਸ੍ਰੀਮਤੀ ਨਵਦੀਪ ਵਰਮਾ ਅਤੇ ਪੁੱਤਰ ਆਇਨ ਵਰਮਾ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।
ਜ਼ਿਲਾ ਪ੍ਸਾਸ਼ਨ ਵੱਲੋਂ ਇਸ ਮੌਕੇ ਡੀਆਈਜੀ ਨਰਿੰਦਰ ਭਾਰਗਵ, ਕਮਿਸ਼ਨਰ ਸੰਦੀਪ ਰਿਸ਼ੀ, ਡੀਸੀਪੀ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸਐਸਪੀ ਸਤਿੰਦਰ ਸਿੰਘ, ਐਸਡੀਐਮ ਸਿਮਰਦੀਪ ਸਿੰਘ, ਐਸਡੀਐਮ ਰਵਿੰਦਰਪਾਲ ਸਿੰਘ, ਐਸਡੀਐਮ ਅਲਕਾ ਕਾਲੀਆ, ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਅਤੇ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।
  ਸ੍ਰੀ ਦਰਬਾਰ ਸਾਹਿਬ ਪਹੁੰਚਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਪਰਤਾਪ ਸਿੰਘ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ ਅਤੇ ਹਰਜਿੰਦਰ ਸਿੰਘ ਨੇ ਮੁੱਖ ਸਕੱਤਰ ਪੰਜਾਬ ਨੂੰ ਦਰਬਾਰ ਸਾਹਿਬ ਦੀ ਤਸਵੀਰ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ।
ਸ੍ਰੀ ਵਰਮਾ ਸੰਗਤ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕੜਾਹ ਪ੍ਸ਼ਾਦ ਦੀ ਦੇਗ ਤੇ ਰੁਮਾਲਾ ਭੇਟ ਕੀਤਾ ਅਤੇ ਸੰਗਤ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਸਰਵਨ ਕੀਤਾ।
   ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਮੈਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਅਤੇ ਪੰਜਾਬ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਨ ਦੀ ਤਾਕਤ ਲੈਣ ਲਈ ਪਰਮਾਤਮਾ ਦਾ ਅਸ਼ੀਰਵਾਦ ਲੈਣ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਜਿਸਨੇ ਮੈਨੂੰ ਇੰਨੀ ਵੱਡੀ ਜਿੰਮੇਵਾਰੀ ਬਖਸ਼ੀ ਹੈ। ਮੈਂ ਕਿ ਇੱਕ ਸਧਾਰਨ ਅਧਿਆਪਕ ਪਰਿਵਾਰ ਵਿੱਚੋਂ ਹਾਂ, ਉਨ੍ਹਾਂ ਕਿਹਾ ਕਿ ਮੈਂ ਅਰਦਾਸ ਕੀਤੀ ਹੈ ਕਿ ਵਾਹਿਗੁਰੂ ਮੈਨੂੰ ਇੰਨੀ ਸਮਰਥਾ ਦੇਵੇ ਕਿ ਮੈਂ ਪੰਜਾਬ ਦੇ ਭਲੇ ਲਈ ਦਿਨ-ਰਾਤ ਇੱਕ ਕਰ ਸਕਾਂ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਚੁਣੀ ਸਰਕਾਰ ਨੇ ਫ਼ੈਸਲੇ ਕਰਨੇ ਹੁੰਦੇ ਹਨ ਅਤੇ ਮੇਰੀ ਕੋਸ਼ਿਸ਼ ਰਹੇਗੀ ਕਿ ਮੈਂ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਲਾਭ ਹਰ ਲੋੜਵੰਦ ਨੂੰ ਆਪਣੀ ਟੀਮ ਰਾਹੀਂ ਦੇ ਸਕਾਂ। ਉਨ੍ਹਾਂ ਕਿਹਾ ਕਿ ਮੇਰੀ ਟੀਮ ਦਾ ਉਪਰਾਲਾ ਰਹੇਗਾ ਕਿ ਅਸੀਂ ਸਰਕਾਰ ਦੇ ਤਰਜੀਹੀ ਖੇਤਰ ਸਿਹਤ, ਸਿੱਖਿਆ, ਅਮਨ ਕਾਨੂੰਨ, ਭਾਈਚਾਰਕ ਸਾਂਝ ਲਈ ਲਗਾਤਾਰ ਕੰਮ ਕਰੀਏ। ਇਸ ਮਗਰੋਂ ਸ੍ਰੀ ਅਨੁਰਾਗ ਵਰਮਾ ਨੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ, ਜਿਥੇ ਮੰਦਰ ਕਮੇਟੀ ਦੇ ਪ੍ਧਾਨ  ਮੈਡਮ ਲਕਸ਼ਮੀ ਕਾਂਤਾ ਚਾਵਲਾ, ਡਾਕਟਰ ਰਾਕੇਸ਼ ਕੁੰਦਰਾ ਨੇ ਸ੍ਰੀ ਵਰਮਾ ਨੂੰ ਜੀ ਆਇਆਂ ਨੂੰ ਕਿਹਾ ਅਤੇ ਮੰਦਿਰ ਦੇ ਮਾਡਲ ਨਾਲ ਸਨਮਾਨਿਤ ਕੀਤਾ।

Related Articles

Leave a Comment