ਲੁਧਿਆਣਾ, 2 ਜੁਲਾਈ ( ਕਰਨੈਲ ਸਿੰਘ ਐੱਮ ਏ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ।ਇਸ ਦੌਰਾਨ ਸਮਾਗਮ ਵਿੱਚ ਇੱਕਤਰ ਹੋਈਆ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ
ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਧਰਮ ਨਿਰਪੱਖ ਤੇ ਇਨਸਾਫ ਪਸੰਦ ਮਹਾਰਾਜਾ ਸਨ। ਜਿਨ੍ਹਾਂ ਦੇ ਰਾਜ ਅੰਦਰ ਸਭ ਧਰਮਾਂ ਦੇ ਲੋਕਾਂ ਨੂੰ ਨਿਆ ਮਿਲਦਾ ਸੀ ਤੇ ਕਿਸੇ ਨਾਲ ਵਿਤਕਰਾ ਨਹੀ ਸੀ ਹੁੰਦਾ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੋਨੇ ਦੀ ਸੇਵਾ ਕਰਾਈ ਉੱਥੇ ਵੱਖ ਵੱਖ ਧਰਮਾਂ ਦੇ ਅਸਥਾਨਾਂ ਲਈ ਜਮੀਨਾਂ ਦਾਨ ਕੀਤੀਆਂ। ਜਿਸ ਦੇ ਲਈ ਉਨ੍ਹਾ ਦੇ ਰਾਜ ਕਾਲ ਦੇ ਸਮੇਂ ਨੂੰ ਇੱਕ ਸੁਨਹਿਰੀ ਰਾਜ ਦੇ ਰੂਪ ਵੱਜੋਂ ਯਾਦ ਕੀਤਾ ਜਾਂਦਾ ਹੈ। ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੇਵਲ ਇੱਕ ਚੰਗੇ ਸ਼ਾਸ਼ਕ ਹੀ ਨਹੀਂ ਸਨ ਬਲਕਿ ਗੁਰੂ ਘਰ ਦੇ ਅਨਿਨ ਸੇਵਕ ਵੀ ਸਨ। ਉਨ੍ਹਾਂ ਦੀ ਨਿੱਘੀ ਤੇ ਪਿਆਰੀ ਯਾਦ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੌਂ ਕੀਤਾ ਗਿਆ ਉਪਰਾਲਾ ਸਮੁੱਚੀ ਕੌਮ ਦੇ ਲਈ ਪ੍ਰੇਣਾ ਦਾ ਸਰੋਤ ਹੈ। । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਗਗਨਦੀਪ ਸਿੰਘ ਬਟਾਲੇ ਵਾਲੇ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ । ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਸ.ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਸ..ਬਲਬੀਰ ਸਿੰਘ ਭਾਟੀਆ ,ਐਡਵੋਕੇਟ ਅਮਰਜੀਤ ਸਿੰਘ ਅਰੋੜਾ,ਸੁਰਿੰਦਰਪਾਲ ਸਿੰਘ ਭੁਟਿਆਨੀ, ਜਗਪ੍ਰੀਤ ਸਿੰਘ ਮੱਕੜ,ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘਕੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ, ਏ.ਪੀ ਸਿੰਘ ਅਰੋੜਾ ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ