ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਦੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਜਸਬੀਰ ਸਿੰਘ, ਇੰਚਾਰਜ਼ ਪੁਲਿਸ ਚੌਕੀ ਵੱਲਾ, ਸਮੇਤ ਪੁਲਿਸ ਪਾਰਟੀ ਵੱਲੋਂ ਦੋਸ਼ੀ ਰਜਿੰਦਰ ਸਿੰਘ ਉਰਫ਼ ਕਾਕਾ ਪੁੱਤਰ ਅਮਰਜੀਤ ਸਿੰਘ ਵਾਸੀ ਗਲੀ ਨੰਬਰ 5, ਮਕਬੂਲਪੁਰਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ ਵਾਰਦਾਤ ਸਮੇਂ ਵਰਤੀ ਕਿਰਪਾਨ ਬ੍ਰਾਮਦ ਕੀਤੀ ਗਈ। ਦੋਸ਼ੀ ਤੇ ਮੁਕੱਦਮਾਂ ਨੰਬਰ 156 ਮਿਤੀ 1-7-2023 ਜੁਰਮ 379-ਬੀ(2), 34 ਭ:ਦ:, ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਤਫਤੀਸ਼ ਜਾਰੀ ਹੈ। ਇਸਦੇ 2 ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।