ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਡੀ-ਡਵੀਜ਼ਨ, ਅੰਮ੍ਰਿਤਸਰ ਇੰਸਪੈਕਟਰ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਨਰੇਸ਼ ਕੁਮਾਰ, ਇੰਚਾਰਜ਼ ਪੁਲਿਸ ਚੌਕੀ ਦੁਰਗਿਆਣਾ ਮੰਦਿਰ ਸਮੇਤ ਪੁਲਿਸ ਪਾਰਟੀ ਏ.ਐਸ.ਆਈ ਰਾਜਪਾਲ ਸਿੰਘ ਵੱਲੋਂ ਦੋਸ਼ੀ ਦਿਨੇਸ਼ ਬਾਵਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਮਾਹਲ, ਜਿਲ੍ਹਾ ਅੰਮ੍ਰਿਤਸਰ ਦਿਹਾਤੀ, ਹਾਲ ਵਾਸੀ ਦੁਕਾਨ ਨੰਬਰ 2, ਟੈਕਸੀ ਸਟੈਂਡ ਪਾਰਕ, ਗੋਲ ਬਾਗ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ ਚੋਰੀ ਦੇ 4 ਮੋਬਾਈਲ ਫ਼ੋਨ ਬ੍ਰਾਮਦ ਕੀਤੇ ਗਏ। ਇਸ ਤੇ ਮੁਕੱਦਮਾਂ ਨੰਬਰ 80 ਮਿਤੀ 1-7-2023 ਜੁਰਮ 379, 411 ਭ:ਦ:, ਥਾਣਾ ਡੀ-ਡਵੀਜ਼ਨ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।