ਵਿਧਾਇਕ ਗੁਪਤਾ ਨੇ ਵਾਰਡ ਨੰ: 61 ਵਿੱਚ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 3 ਜੁਲਾਈ 2023(ਗੁਰਮੀਤ ਸਿੰਘ ਪੱਟੀ )
ਵਿਧਾਨ ਸਭਾ ਹਲਕਾ ਕੇਂਦਰੀ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਜਲੀ ਪਾਣੀ ਅਤੇ ਸੀਵਰੇਜ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਛੱਤੀ ਖੁਹੀ ਚੌਂਕ ਵਿਖੇ ਲਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਇਲਾਕਾਵਾਸੀਆਂ ਦੀ ਬਹੁਤ ਚਿਰਾਂ ਤੋਂ ਮੰਗ ਸੀ ਕਿ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਇਥੇ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ। ਉਨਾਂ ਕਿਹਾ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਅੱਜ ਨਵੇਂ ਟਿਊਬਵੈਲ ਦਾ ਉਦਘਾਟਨ ਕਰ ਦਿੱਤਾ ਦਿੱਤਾ ਗਿਆ ਹੈ। ਜੋ ਕਿ ਛੇਤੀ ਹੀ ਚਾਲੂ ਹੋ ਜਾਵੇਗਾ। ਉਨਾਂ ਦੱਸਿਆ ਕਿ ਇਸ ਟਿਊਬਵੈਲ ਦੇ 17 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਵਾਰਡ ਇੰਚਾਰਜ ਸ੍ਰੀ ਰਿਸ਼ੀ ਕਪੂਰ, ਸ੍ਰੀ ਵਿਕਰਮ ਬੱਗਾ, ਸ੍ਰੀ ਗੁਰਮੀਤ ਕਾਲੜਾ, ਸ੍ਰੀ ਸੁਦੇਸ਼ ਕੁਮਾਰ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਹਾਜ਼ਰ ਸਨ।
ਕੈਪਸ਼ਨ: ਵਿਧਾਇਕ ਡਾ. ਅਜੈ ਗੁਪਤਾ ਵਾਰਡ ਨੰ: 61 ਵਿਖੇ ਟਿਊਬਵੈਲ ਦਾ ਉਦਘਾਟਨ ਕਰਦੇ ਹੋਏ।
==—-